ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਜਾਗਰੂਕਤਾ ਗਤੀਵਿਧਿਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) :  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਜਾਗਰੂਕਤਾ ਗਤੀਵਿਧਿਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸੇ ਹੀ ਕੜ੍ਹੀ ਤਹਿਤ ਜ਼ਿਲ੍ਹਾ ਸਿੱਖਿਆ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਕੂਲਾਂ ਵਿੱਚ

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੌਂਗਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਰਾਜਿੰਦਰ ਕੁਮਾਰ ਸੋਨੀ, ਅਜੈ ਕੁਮਾਰ ਸ਼ਰਮਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਦੀ ਯੋਗ ਰਹਿਨੁਮਾਈ ਤਹਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜ਼ਿਲ੍ਹਾ ਨੋਡਲ ਇੰਚਾਰਜ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਗੁਲਾਬੇਵਾਲਾ, ਅਬੁੱਲ ਖੁਰਾਣਾ, ਮੰਡੀ ਕਿੱਲਿਆਂਵਾਲੀ ਆਦਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਸਹੁੰ ਚੁਕਾਈ ਗਈ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਹਰ ਰੋਜ਼ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਬੁਰੇ ਪ੍ਰਭਾਵ ਬਾਰੇ ਜਾਣਕਾਰੀ ਦਿੰਦੇ ਹੋਏ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

Author : Malout Live