ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ

ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡੇਂਗੂ ਹੋਣ ਤੇ ਤੇਜ਼ ਬੁਖਾਰ ਹੁੰਦਾ ਹੈ। ਇਸ ਦੇ ਨਾਲ ਹੀ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਆਉਣ ਵਰਗੇ ਲੱਛਣ ਹੋ ਸਕਦੇ ਹਨ। ਅਜਿਹਾ ਹੋਣ ਤੇ ਡੇਂਗੂ ਸੰਬੰਧੀ ਟੈਸਟ ਸਰਕਾਰੀ ਸੰਸਥਾ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਤੁਰੰਤ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ। ਇਸ ਦੌਰਾਨ ਸੁਖਨਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਸਾਫ਼ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ।

ਇਸ ਲਈ ਕੂਲਰ ਦਾ ਪਾਣੀ ਅਕਸਰ ਬਦਲਦੇ ਰਹਿਣਾ ਚਾਹੀਦਾ ਹੈ ਅਤੇ ਫਰਿੱਜ ਦੀ ਬਾਹਰੀ ਟਰੇਅ ਦਾ ਪਾਣੀ ਵੀ ਡੋਲ੍ਹ ਦੇਣਾ ਚਾਹੀਦਾ ਹੈ। ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਵਰਗੀ ਬਿਮਾਰੀ ਤੋਂ ਬਚਿਆ ਜਾ ਸਕੇ। ਇਨ੍ਹਾਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸੱਚਖੰਡ ਨਰਸਿੰਗ ਕਾਲਜ ਅਬੋਹਰ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਡਾ. ਸੁਨੀਲ ਅਰੋੜਾ, ਹਰਜੀਤ ਸਿੰਘ ਹੈੱਲਥ ਸੁਪਰਵਾਈਜ਼ਰ, ਜਸਕਰਨ ਸਿੰਘ, ਅਕਸ਼ੇ ਮਿੱਡਾ ਮਲਟੀਪਰਪਜ਼ ਹੈੱਲਥ ਵਰਕਰ, ਚਰਨਜੀਤ ਕੌਰ ਨਰਸਿੰਗ ਅਧਿਆਪਕ ਅਤੇ ਬ੍ਰੀਡਿੰਗ ਚੈੱਕਰ ਮੌਜੂਦ ਸਨ।

Author : Malout Live