ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੇ ਕੀਤੀਆਂ ਗਈਆਂ ਗਤੀਵਿਧੀਆਂ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਉਂਦੇ ਹੋਏ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਘਰਾਂ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਤੇ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਸੰਬੰਧੀ ਜਾਗਰੂਕ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਲਖਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ (ਹਰ ਸ਼ੁੱਕਰਵਾਰ ਡੇਂਗੂ ਤੇ ਵਾਰ) ਮਨਾਇਆ ਗਿਆ। ਡਾ. ਸਿੰਪਲ ਕੁਮਾਰ' ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ  ਆਯੂਸ਼ਮਾਨ ਅਰੋਗਿਆ ਕੇਂਦਰ "ਪੱਕੀ ਟਿੱਬੀ" ਦੇ ਸਟਾਫ ਸੁਨੀਤਾ ਰਾਣੀ ਕਮਿਊਨਿਟੀ ਹੈੱਲਥ ਅਫ਼ਸਰ ਅਤੇ ਸਰੋਜ ਰਾਣੀ ਮ.ਪ.ਹ.ਵ.ਫ ਗੁਰਪ੍ਰੀਤ ਸਿੰਘ ਮ.ਪ.ਹ.ਵ.ਮ ਅਰਬਸ਼ ਕੌਰ, ਮਨਿੰਦਰਪਾਲ ਕੌਰ ਆਸ਼ਾ ਵਰਕਰਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਨਾਉਂਦੇ ਹੋਏ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਘਰਾਂ ਵਿੱਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਤੇ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਸੰਬੰਧੀ ਜਾਗਰੂਕ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਘਰਾਂ ਵਿੱਚ ਕੂਲਰ , ਫਰਿਜ਼ ਦੀਆਂ ਟਰੇਆਂ, ਟੈਂਕੀਆਂ, ਗਮਲੇ ਆਦਿ ਵਿੱਚ ਖੜੇ ਪਾਣੀ ਨੂੰ ਹਰ ਹਫ਼ਤੇ ਜ਼ਰੂਰ ਸਾਫ ਕਰੋ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਉ। ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਹੀ ਲਞੋ। ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾਂ ਰੱਖੋ। ਡੇਂਗੂ ਅਤੇ ਚਿਕਨਗੁਨੀਆਂ ਟੈਸਟ ਅਤੇ ਇਲਾਜ ਹਰ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫਤ ਹੈ। ਇਸ ਮੌਕੇ ਪਿੰਡ ਦੇ ਲੋਕ ਹਾਜ਼ਿਰ ਸਨ।

Author : Malout Live