ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਕੀਤੀਆਂ ਗਈਆਂ ਗਤੀਵਿਧੀਆਂ

ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸਮੇਂ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡੇਂਗੂ ਹੋਣ ਉੱਤੇ ਤੇਜ਼ ਬੁਖਾਰ ਹੁੰਦਾ ਹੈ, ਇਸ ਦੇ ਨਾਲ ਹੀ ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਨੱਕ ਤੇ ਮਸੂੜਿਆਂ ਵਿੱਚੋਂ ਖੂਨ ਆਉਣ ਵਰਗੇ ਲੱਛਣ ਹੋ ਸਕਦੇ ਹਨ। ਅਜਿਹਾ ਹੋਣ ਤੇ ਡੇਂਗੂ ਸੰਬੰਧੀ ਟੈਸਟ ਸਰਕਾਰੀ ਸੰਸਥਾ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਤੁਰੰਤ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ। ਇਸ ਦੌਰਾਨ ਸੁਖਨਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਜਿਵੇਂ ਕਿ ਗਮਲੇ, ਕੂਲਰ, ਟਾਇਰ, ਕਬਾੜ ਵਾਲੀਆਂ ਚੀਜ਼ਾਂ ਵਿੱਚ ਪਾਣੀ ਖੜ੍ਹ ਸਕਦਾ ਹੈ, ਉਨ੍ਹਾਂ ਨੂੰ ਸਾਫ ਰੱਖਣਾ ਚਾਹੀਦਾ ਹੈ ਤੇ ਇਨ੍ਹਾਂ ਵਿੱਚੋਂ ਪਾਣੀ ਡੋਲ੍ਹ ਦਿੱਤਾ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਕੁਲਰ ਦਾ ਪਾਣੀ ਵੀ ਅਕਸਰ ਬਦਲਦੇ ਰਹਿਣਾ ਚਾਹੀਦਾ ਹੈ ਅਤੇ ਫਰਿੱਜ ਦੀ ਬਾਹਰੀ ਟਰੇਅ ਦਾ ਪਾਣੀ ਵੀ ਡੋਲ੍ਹ ਦੇਣਾ ਚਾਹੀਦਾ ਹੈ। ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਵਰਗੀ ਬਿਮਾਰੀ ਤੋਂ ਬਚਿਆ ਜਾ ਸਕੇ। ਇਸ ਸਮੇਂ ਮਲੇਰੀਆ ਦੀ ਰੋਕਥਾਮ ਸੰਬੰਧੀ ਗੰਦੇ ਪਾਣੀ ਵਾਲੇ ਛੱਪੜਾਂ ਵਿੱਚ ਗੰਬੁਜੀਆ ਮੱਛੀਆਂ ਵੀ ਛੱਡੀਆਂ ਗਈਆਂ, ਜੋ ਮਲੇਰੀਆ ਦੇ ਲਾਰਵੇ ਨੂੰ ਨਸ਼ਟ ਕਰਦੀਆਂ ਹਨ। ਇਹਨਾਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਡੇਂਗੂ ਸੰਬੰਧੀ ਜਾਂਚ ਕੀਤੀ ਗਈ ਅਤੇ ਫਰਾਈ ਡੇਅ ਨੂੰ ਡਰਾਈ ਡੇਅ ਵਜੋਂ ਮਨਾਉਂਦੇ ਹੋਏ ਹਸਪਤਾਲਾਂ ਦੇ ਸਟਾਫ਼ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ ਹੈੱਲਥ ਸੁਪਰਵਾਈਜ਼ਰ, ਜਸਕਰਨ ਸਿੰਘ, ਹਰਜਿੰਦਰ ਸਿੰਘ, ਜਤਿੰਦਰ ਸਿੰਘ ਮਲਟੀਪਰਪਜ਼ ਹੈੱਲਥ ਵਰਕਰ (ਮੇਲ), ਨਰਸਿੰਗ ਸਿਸਟਰ ਦਵਿੰਦਰ ਕੌਰ, ਸੁਖਦੇਵ ਸਿੰਘ, ਮਨਦੀਪ ਕੌਰ, ਸੁਭਾਸ਼ ਕੁਮਾਰ, ਨਰਸਿੰਗ ਵਿਦਿਆਰਥੀ, ਬ੍ਰੀਡਿੰਗ ਚੈੱਕਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਿਰ ਸਨ।

Author : Malout Live