ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡ-ਪਿੰਡ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜਿਲ੍ਹੇ ਦੇ ਪਿੰਡ ਰੁਪਾਣਾ, ਝੋਰੜ, ਬਾਮ, ਮਹਾਂਬੱਧਰ ਅਤੇ ਭਾਗਸਰ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜਿਲ੍ਹੇ ਦੇ ਪਿੰਡ ਰੁਪਾਣਾ, ਝੋਰੜ, ਬਾਮ, ਮਹਾਂਬੱਧਰ ਅਤੇ ਭਾਗਸਰ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕੀਤੀ ਗਈ। ਇਨ੍ਹਾਂ ਮਿਲਣੀਆਂ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਕਿਸਾਨਾਂ ਨੂੰ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਅਤੇ ਕੁਦਰਤੀ ਸ੍ਰੋਤਾਂ ਦੀ ਸਾਂਭ-ਸੰਭਾਲ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ, ਉਨ੍ਹਾਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਕਿਸਾਨਾਂ ਦਾ ਪਰਾਲੀ ਪ੍ਰਬੰਧਨ ਨੂੰ ਲੈ ਕੇ ਚੰਗਾ ਹੁੰਗਾਰਾ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਕਿਸਾਨਾਂ ਨੇ ਵਿਸ਼ਵਾਸ ਦਵਾਇਆ ਹੈ ਕਿ ਉਹ ਆਪੋ-ਆਪਣੇ ਪਿੰਡਾਂ ਵਿਚ ਕਿਤੇ ਵੀ ਪਰਾਲੀ ਨੂੰ ਅੱਗ ਨਹੀਂ ਲੱਗਣ ਦੇਣਗੇ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਮਲੋਟ ਜਗਰਾਜ ਸਿੰਘ ਕਾਹਲੋਂ, ਜਿਲ੍ਹਾ ਮਾਲ ਅਫ਼ਸਰ ਸੰਦੀਪ ਸਿੰਘ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਚੇਅਰਮੈਨ ਸਹਿਕਾਰੀ ਸੁਸਾਇਟੀ ਜਗਦੇਵ ਬਾਂਮ, ਬੀ.ਡੀ.ਪੀ.ਓ ਮਲੋਟ ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਸਰਪੰਚ ਰੁਪਾਣਾ, ਗੁਰਚਰਨ ਸਿੰਘ ਸੈਕਟਰੀ ਸਹਿਕਾਰੀ ਸੁਸਾਇਟੀ ਰੁਪਾਣਾ, ਪਿੱਪਲ ਸਿੰਘ ਸਰਪੰਚ ਸੁੰਦਰ ਰੁਪਾਣਾ, ਕਰਮਦੀਪ ਸਿੰਘ ਪ੍ਰਧਾਨ ਸਹਿਕਾਰੀ ਸੁਸਾਇਟੀ ਰੁਪਾਣਾ, ਰਾਮਚੰਦ ਸਰਪੰਚ ਝੋਰੜ, ਜਗਮੀਤ ਸਿੰਘ ਸਰਪੰਚ ਬਾਂਮ, ਜਸਪ੍ਰੀਤ ਕੌਰ ਸਰਪੰਚ ਮਹਾਂਬੱਧਰ, ਜਗਦੀਪ ਸਿੰਘ (ਰਾਜੂ) ਮਹਾਂਬੱਧਰ, ਪਰਮਜੀਤ ਸਿੰਘ ਸਰਪੰਚ ਭਾਗਸਰ ਤੋਂ ਇਲਾਵਾ ਸੰਬੰਧਿਤ ਪਿੰਡਾਂ ਦੇ ਕਿਸਾਨ ਅਤੇ ਪੰਚਾਇਤਾਂ ਦੇ ਨੁਮਾਂਇੰਦੇ ਹਾਜ਼ਿਰ ਸਨ।

Author : Malout Live