ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪ੍ਰੀਸ਼ਦ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਬੂਥਾਂ ਤੇ ਬੂਥ ਲੈਵਲ ਏਜੰਟ ਲਗਾਉਣ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਧਾਨ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੇਨਤੀ ਕੀਤੀ ਗਈ ਕਿ ਉਨ੍ਹਾਂ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ਼੍ਹੇ ਦੇ ਹਰੇਕ ਪੋਲਿੰਗ ਬੂਥ ਤੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪ੍ਰੀਸ਼ਦ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਬੂਥਾਂ ਤੇ ਬੂਥ ਲੈਵਲ ਏਜੰਟ ਲਗਾਉਣ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਧਾਨ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੇਨਤੀ ਕੀਤੀ ਗਈ ਕਿ ਉਨ੍ਹਾਂ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ਼੍ਹੇ ਦੇ ਹਰੇਕ ਪੋਲਿੰਗ ਬੂਥ ਤੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ।

ਇਸ ਮੀਟਿੰਗ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਗੁਰਵੀਰ ਸਿੰਘ ਬਰਾੜ ਕੁਆਡੀਨੇਟਰ, ਜਸਵੰਤ ਸਿੰਘ ਬਰਾੜ ਜਿਲ੍ਹਾ ਖਜਾਨਚੀ, ਸੱਤਪਾਲ ਸਿੰਘ ਜਿਲ੍ਹਾ ਜਨਰਲ ਸਕੱਤਰ, ਸ਼ਿਵ ਕੁਮਾਰ ਸ਼ਿਵਾ ਪ੍ਰਧਾਨ ਮਲੋਟ ਕਾਂਗਰਸ ਸ਼ਹਿਰੀ ਅਤੇ ਕੁਲਵੰਤ ਸਿੰਘ ਪ੍ਰਧਾਨ ਲੰਬੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਜਿਲ੍ਹਾ ਸਕੱਤਰ ਅਤੇ ਆਮ ਆਦਮੀ ਪਾਰਟੀ ਵੱਲੋਂ ਜਗਦੀਸ਼ ਸਿੰਘ ਵਾਈਸ ਪ੍ਰਧਾਨ ਬੀ.ਸੀ ਵਿੰਗ ਆਦਿ ਨੁਮਾਇੰਦੇ ਹਾਜ਼ਿਰ ਸਨ।

Author : Malout Live