ਵਧੀਕ ਜਿਲ੍ਹਾ ਮੈਜਿਸਟਰੇਟ ਨੇ ਆਜ਼ਾਦੀ ਦਿਵਸ ਸਮਾਰੋਹ ਵਾਲੇ ਦਿਨ “ਨੋ ਫਲਾਇੰਗ ਜ਼ੋਨ” ਐਲਾਨਿਆ
ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਅਨੁਸਾਰ ਆਜ਼ਾਦੀ ਦਿਵਸ ਪ੍ਰੋਗਰਾਮ ਵਾਲੇ ਸਥਾਨਾਂ (ਸਮੇਤ ਪ੍ਰੋਗਰਾਮ ਦਾ 5 ਕਿਲੋਮੀਟਰ 360 ਡਿਗਰੀ) ਨਜ਼ਦੀਕੀ ਏਰਿਆ ਵਿੱਚ ਡਰੋਨ, ਅਨ-ਮੈਨਿਡ ਵਹੀਕਲ ਜਾਂ ਰਿਮੋਟ ਕੰਟਰੋਲ ਯੂ.ਏ.ਵੀ ਉਡਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ 15 ਅਗਸਤ 2025 ਨੂੰ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਗੌਰਮਿੰਟ ਕਾਲਜ ਸ਼੍ਰੀ ਮੁਕਤਸਰ ਸਾਹਿਬ ਅਤੇ ਤਹਿਸੀਲ ਪੱਧਰ ‘ਤੇ ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ ਗਿੱਦੜਬਾਹਾ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ।
ਇਨ੍ਹਾਂ ਸਮਾਗਮਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਵੇਰੇ 06:00 ਵਜੇ ਤੋਂ ਸ਼ਾਮ 05:00 ਵਜੇ ਤੱਕ ਇਨ੍ਹਾਂ ਇਲਾਕਿਆਂ ਨੂੰ “ਨੋ ਫਲਾਇੰਗ ਜ਼ੋਨ” ਐਲਾਨਿਆ ਗਿਆ ਹੈ। ਇਸ ਹੁਕਮ ਅਨੁਸਾਰ ਆਜ਼ਾਦੀ ਦਿਵਸ ਪ੍ਰੋਗਰਾਮ ਵਾਲੇ ਸਥਾਨਾਂ (ਸਮੇਤ ਪ੍ਰੋਗਰਾਮ ਦਾ 5 ਕਿਲੋਮੀਟਰ 360 ਡਿਗਰੀ) ਨਜ਼ਦੀਕੀ ਏਰਿਆ ਵਿੱਚ ਡਰੋਨ, ਅਨ-ਮੈਨਿਡ ਵਹੀਕਲ ਜਾਂ ਰਿਮੋਟ ਕੰਟਰੋਲ ਯੂ.ਏ.ਵੀ ਉਡਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮ ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪ੍ਰਵਾਨਗੀ ਦੇ ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਨਹੀਂ ਕਰੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
Author : Malout Live