ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਲਗਾਈਆਂ ਪਾਬੰਦੀਆਂ

ਜਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਜਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਚੱਲਣ ਫਿਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਧੀਕ ਜਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ, ਪੀ.ਸੀ.ਐੱਸ. ਨੇ ਧਾਰਾ 144 ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ 2025 ਦੇ ਮੱਦੇਨਜ਼ਰ ਜਿਲ੍ਹੇ ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਅਤੇ ਰੈਲੀਆਂ ਕਰਨਾ, ਮੀਟਿੰਗਾਂ ਕਰਨਾ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਚੱਲਣ ਫਿਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਰਾਜ ਵਿੱਚ ਪੰਚਾਇਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ 2025 ਲਈ ਪੋਲਿੰਗ 14 ਦਸੰਬਰ 2025 ਨੂੰ ਨਿਰਧਾਰਿਤ ਕੀਤੀ ਗਈ ਹੈ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਣੀ ਹੈ। ਜਾਰੀ ਕੀਤੇ ਹੁਕਮ ਡਿਊਟੀ ਤੇ ਤੈਨਾਤ ਸੁਰੱਖਿਆ/ ਪੁਲਿਸ ਅਮਲੇ ਤੇ, ਸਰਕਾਰੀ ਫੰਕਸ਼ਨਾਂ ਤੇ, ਵਿਆਹ ਸ਼ਾਦੀਆਂ/ ਧਾਰਮਿਕ ਨਗਰ ਕੀਰਤਨਾਂ, ਮਾਤਮੀ ਸਮਾਰੋਹਾਂ ਤੇ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਤੇ ਲਾਗੂ ਨਹੀਂ ਹੋਵੇਗਾ।

Author : Malout Live