ਸਭ ਤੋਂ ਵੱਧ ਖਤਰਨਾਕ ਜੀਵ ਡੇਂਗੂ ਤੋਂ ਬਚਣ ਲਈ ਕੀਤੇ ਜਾਣ ਢੁੱਕਵੇਂ ਪ੍ਰਬੰਧ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਦੇ ਬਚਾਅ ਲਈ ਡੇਂਗੂ ਵਿਰੋਧੀ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਜਾਣ ਤਾਂ ਜੋ ਲੋਕਾਂ ਨੂੰ ਇਸ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਾਰੇ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਏਰੀਏ ਵਿੱਚ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਚੱਲ ਰਹੇ ਬਰਸਾਤੀ ਸੀਜ਼ਨ ਦੌਰਾਨ ਡੇਂਗੂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਦੇ ਬਚਾਅ ਲਈ ਡੇਂਗੂ ਵਿਰੋਧੀ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਜਾਣ ਤਾਂ ਜੋ ਲੋਕਾਂ ਨੂੰ ਇਸ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਾਰੇ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਏਰੀਏ ਵਿੱਚ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਖਾਸ ਤੌਰ ਤੇ ਹਾਈ ਰਿਸਕ ਏਰੀਏ ਵਿੱਚ ਫੋਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ।
ਸਿਹਤ ਵਿਭਾਗ ਦੇ ਸਹਿਯੋਗ ਨਾਲ ਵਾਰਡ ਵਾਇਜ਼ ਜਾਗਰੂਕਤਾ ਕੈਂਪ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ। ਜੇਕਰ ਕਿਤੇ ਵੀ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਦੇ ਚਲਾਨ ਕੱਟੇ ਜਾਣ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਸ ਸਟੈਂਡਾਂ ਵਿੱਚ ਵਿਸ਼ੇਸ਼ ਸਾਫ-ਸਫਾਈ ਰੱਖੀ ਜਾਵੇ ਅਤੇ ਵਰਕਸ਼ਾਪਾਂ ਵਿੱਚ ਪਏ ਪੁਰਾਣੇ ਟਾਇਰਾਂ ਵਿੱਚ ਬਾਰਿਸ਼ ਆਦਿ ਦਾ ਪਾਣੀ ਇੱਕਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਏ ਦਾ ਟੈੱਸਟ ਅਤੇ ਇਲਾਜ ਸਾਰੇ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਜਸਪਾਲ ਸਿੰਘ ਐੱਸ.ਡੀ.ਐਮ ਗਿੱਦੜਬਾਹਾ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Author : Malout Live