ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੰਨੀ ਓਬਰਾਏ ਸਵੈ-ਰੋਜ਼ਗਾਰ ਸਕੀਮ ਤਹਿਤ ਮੁਫ਼ਤ ਕੰਪਿਊਟਰ ਸਿਖਲਾਈ ਸੈਂਟਰ ਲਈ ਦਾਖਲੇ ਸ਼ੁਰੂ
ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦ-ਭਾਵ ਤੋਂ ਕਾਰਜ ਜਾਰੀ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦ-ਭਾਵ ਤੋਂ ਕਾਰਜ ਜਾਰੀ ਹਨ। ਉੱਥੇ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸੰਨੀ ਓਬਰਾਏ ਸਵੈ-ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨ ਲੜਕੇ-ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਮੁਫ਼ਤ ਸਿਖਲਾਈ ਸੈਂਟਰ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ) ਖੋਲ੍ਹੇ ਜਾ ਰਹੇ ਹਨ ਤਾਂ ਜੋ ਇਹ ਨੌਜਵਾਨ ਲੜਕੇ-ਲੜਕੀਆਂ ਬੇਰੁਜ਼ਗਾਰੀ ਦੀ ਮਾਰ ਤੋਂ ਬਚ ਸਕਣ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੀ ਅਜਿਹੇ 9 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ ਅਤੇ ਹੁਣ ਕੰਪਿਊਟਰ ਸੈਂਟਰ ਦੇ 16ਵੇਂ ਸੈਸ਼ਨ ਲਈ ਦਾਖਲੇ ਸ਼ੁਰੂ ਹਨ। ਇਨ੍ਹਾਂ ਕੋਰਸਾਂ ਲਈ ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ 6 ਮਹੀਨੇ ਦਾ ਕੋਰਸ ਪੂਰਾ ਹੋਣ ਉਪਰੰਤ ਆਈ.ਐੱਸ.ਓ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਾਖਲਾ ਲੈਣ ਦੇ ਚਾਹਵਾਨ ਸਿੱਖਿਆਰਥੀ 9501013191 ਅਤੇ 6284793699 ਮੋਬਾਈਲ ਨੰਬਰਾਂ ਤੇ ਆਪਣੇ ਦਾਖਲੇ ਕਰਵਾ ਸਕਦੇ ਹਨ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਕਿਸੇ ਵੀ ਸੇਵਾਦਾਰ ਕੋਲ ਆਪਣਾ ਦਾਖਲਾ ਕਰਵਾ ਸਕਦੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਮੁਫ਼ਤ ਕੋਰਸਾਂ ਦੀ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੜਕੇ-ਲੜਕੀਆਂ ਇਸ ਦਾ ਲਾਹਾ ਲੈ ਚੁੱਕੇ ਹਨ। ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ ਸੰਨੀ ਓਬਰਾਏ ਸਵੈ-ਰੋਜ਼ਗਾਰ ਸਕੀਮ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਬਹੁਤ ਵੱਡਾ ਮੀਲ ਪੱਥਰ ਸਾਬਤ ਹੋ ਰਹੀ ਹੈ।
Author : Malout Live