ਹਾੜ੍ਹੀ 2026 ਲਈ ਖਾਦਾਂ ਦੀ ਪੂਰਤੀ ਹਿੱਤ ਕੀਤੇ ਜਾ ਰਹੇ ਹਨ ਅਗਾਂਹੂ ਪ੍ਰਬੰਧ- ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜੀ 2026 ਲਈ ਖਾਦਾ ਦੇ ਅਗਾਂਹੂ ਪ੍ਰਬੰਧਾਂ ਲਈ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸਹਾਇਕ ਫੀਲਡ ਅਫ਼ਸਰ ਮਾਰਕਫੈੱਡ, ਖਾਦ ਸਪਲਾਈ ਕਰਨ ਵਾਲੀਆਂ ਵੱਖ-ਵੱਖ ਕੰਪਨੀਆਂ, ਅਦਾਰਿਆਂ ਅਤੇ ਖਾਦ ਵਿਕਰੀ ਕਰਨ ਵਾਲੇ ਡੀਲਰਾਂ ਆਦਿ ਨਾਲ ਮੀਟਿੰਗ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾੜੀ 2026 ਲਈ ਖਾਦਾ ਦੇ ਅਗਾਂਹੂ ਪ੍ਰਬੰਧਾਂ ਲਈ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਸਹਾਇਕ ਫੀਲਡ ਅਫ਼ਸਰ ਮਾਰਕਫੈੱਡ, ਖਾਦ ਸਪਲਾਈ ਕਰਨ ਵਾਲੀਆਂ ਵੱਖ-ਵੱਖ ਕੰਪਨੀਆਂ, ਅਦਾਰਿਆਂ ਅਤੇ ਖਾਦ ਵਿਕਰੀ ਕਰਨ ਵਾਲੇ ਡੀਲਰਾਂ ਆਦਿ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਖਾਦ ਹੋਲਸੇਲਰਾਂ/ਸੁਸਾਇਟੀਆਂ ਕੋਲ ਪਏ ਡੀ.ਏ.ਪੀ ਅਤੇ ਯੂਰੀਆਂ ਖਾਦਾਂ ਦੇ ਸਟਾਕ ਸੰਬੰਧੀ ਵਿਚਾਰ ਵਟਾਦਰਾਂ ਕੀਤਾ। ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਸੁਸਾਇਟੀਆਂ ਵਿੱਚ ਪਏ ਸਟਾਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਮੰਗ ਅਨੁਸਾਰ ਡੀ.ਏ.ਪੀ ਅਤੇ ਯੂਰੀਆ ਖਾਦ ਦਿੱਤੀ ਜਾ ਰਹੀ ਹੈ ਅਤੇ ਖਾਦ ਪੀ.ਓ.ਐਸ ਮਸ਼ੀਨਾਂ ਰਾਹੀਂ ਹੀ ਵਿਕਰੀ ਕੀਤੀ ਜਾਂਦੀ ਹੈ।

ਆਉਣ ਵਾਲੇ ਹਾੜ੍ਹੀ ਸੀਜਨ ਦੌਰਾਨ ਵੀ ਇਹ ਪ੍ਰਕਿਰਿਆ ਜਾਰੀ ਰਹੇਗੀ। ਡਾ. ਗਿੱਲ ਨੇ ਕਿਹਾ ਕਿ ਖਾਦਾਂ ਦੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਖਾਦ ਦੇ ਰੇਕ ਲੱਗਣ ਤੋਂ ਪਹਿਲਾਂ ਵਿਭਾਗ ਨੂੰ ਸੂਚਿਤ ਕਰਨ ਅਤੇ ਖਾਦ ਵਿਕਰੇਤਾ ਨੂੰ ਸਪਲਾਈ ਦੇਣ ਤੋਂ ਬਾਅਦ ਉਨਾਂ ਡੀਲਰਾਂ ਦੇ ਨਾਮ ਅਤੇ ਪਤੇ ਦੱਸਣ ਤਾਂ ਜੋ ਹਰ ਕਿਸਾਨ ਨੂੰ ਖਾਦਾਂ ਦੀ ਉਪਲੱਬਧਤਾ ਬਾਰੇ ਪਤਾ ਲੱਗ ਸਕੇ। ਇਸ ਤੋਂ ਇਲਾਵਾ ਕਿਸੇ ਵੀ ਕਿਸਾਨ ਨੂੰ ਖਾਦ ਨਾਲ ਕੋਈ ਵੀ ਅਣਚਾਹੀ ਵਸਤੂ ਨਾਂ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਜਰੂਰ ਕਰਨ ਅਤੇ ਖੇਤ ਵਿੱਚ ਸਿਫਾਰਸ਼ਸ਼ੁਦਾ ਖਾਦਾਂ ਦੀ ਹੀ ਵਰਤੋ ਕਰਨ। ਇਸ ਤੋਂ ਇਲਾਵਾ ਜੇਕਰ ਖੇਤੀ ਸੰਬੰਧੀ ਕੋਈ ਵੀ ਸਮੱਸਿਆ ਆਉਂਦੀ ਹੈ ਜਾਂ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਕਿਸਾਨ ਹੈੱਲਪ ਡੈਸਕ ਨੰਬਰ 98781-66287 'ਤੇ ਸੰਪਰਕ ਕਰਨ। ਇਸ ਮੌਕੇ ਜ਼ਸ਼ਨਪ੍ਰੀਤ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫ਼ਸਰ, ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਇਲਾਵਾਂ ਹੋਰ ਅਧਿਕਾਰੀ/ਕਰਮਚਾਰੀ ਹਾਜ਼ਿਰ ਸਨ।

Author : Malout Live