ਸਿਵਲ ਹਸਪਤਾਲ ਮਲੋਟ ‘ਚ ਲੰਬੇ ਸਮੇਂ ਬਾਅਦ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਨਿਯੁਕਤ
ਮਲੋਟ ਦੇ ਸਿਵਲ ਹਸਪਤਾਲ ਵਿਖੇ ਕਾਫੀ ਲੰਬੇ ਸਮੇਂ ਬਾਅਦ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਾਰੀ ਆਦੇਸ਼ ਅਨੁਸਾਰ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਡਾ. ਰਮਨਦੀਪ ਸਿੰਘ ਸੰਧੂ ਹੁਣ ਹਰ ਵੀਰਵਾਰ ਅਤੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਮਲੋਟ ਵਿਖੇ ਆਪਣੀਆਂ ਸੇਵਾਵਾਂ ਦੇਣਗੇ।
ਮਲੋਟ : ਮਲੋਟ ਦੇ ਸਿਵਲ ਹਸਪਤਾਲ ਵਿਖੇ ਕਾਫੀ ਲੰਬੇ ਸਮੇਂ ਬਾਅਦ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਦਫ਼ਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਾਰੀ ਆਦੇਸ਼ ਅਨੁਸਾਰ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਡਾ. ਰਮਨਦੀਪ ਸਿੰਘ ਸੰਧੂ ਹੁਣ ਹਰ ਵੀਰਵਾਰ ਅਤੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਮਲੋਟ ਵਿਖੇ ਆਪਣੀਆਂ ਸੇਵਾਵਾਂ ਦੇਣਗੇ।
ਤੁਹਾਨੂੰ ਦੱਸ ਦੇਈਏ ਕਿ ਮਲੋਟ ਵਾਸੀਆਂ ਦੀ ਕਾਫੀ ਲੰਮੇ ਸਮੇਂ ਤੋਂ ਇਹ ਮੰਗ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੰਗ ਨੂੰ ਪੂਰਾ ਕੀਤਾ। ਉਨ੍ਹਾਂ ਦੇ ਯਤਨਾਂ ਸਦਕਾਂ ਹੁਣ ਸਿਵਲ ਹਸਪਤਾਲ ਮਲੋਟ ਵਿਖੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ।
Author : Malout Live