ਖੇਤੀਬਾੜੀ ਵਿਭਾਗ ਵੱਲੋਂ ਪਿੰਡ ਬਧਾਈ ਵਿਖੇ ਤੇਲ ਬੀਜ ਫਸਲਾਂ ਸੰਬੰਧੀ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਬਧਾਈ ਵਿਖੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸ਼੍ਰੀ ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਜ.ਕ) ਨੇ ਤੇਲਬੀਜ ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਮਾਰਕੀਟਿੰਗ ਸੰਬੰਧੀ, ਦਾਲਾਂ ਅਤੇ ਪਕਾਵੀਂ ਮੱਕੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਬਧਾਈ ਵਿਖੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਸ਼੍ਰੀ ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਜ.ਕ) ਨੇ ਤੇਲਬੀਜ ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਮਾਰਕੀਟਿੰਗ ਸੰਬੰਧੀ, ਦਾਲਾਂ ਅਤੇ ਪਕਾਵੀਂ ਮੱਕੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਦਾਲਾਂ ਅਤੇ ਪਕਾਵੀਂ ਮੱਕੀ ਦੀ ਕਾਸ਼ਤ ਲਈ ਸਰਕਾਰ ਦੁਆਰਾ ਦਿੱਤੀ ਜਾਣ ਵਾਲੀ ਪ੍ਰੋਤਸਾਹਨ ਰਾਸ਼ੀ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਤੋਂ ਬਾਅਦ ਸ਼੍ਰੀ ਹਰਮਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਵੱਲੋਂ ਕਣਕ ਅਤੇ ਸਰੋਂ ਦੀ ਫਸਲਾਂ ਸੰਬੰਧੀ ਸਰਵਪੱਖੀ ਕੀਟ ਪ੍ਰਬੰਧਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਸ਼੍ਰੀਮਤੀ ਨਵਦੀਪ ਕੌਰ, ਖੇਤੀਬਾੜੀ ਉਪ-ਨਿਰੀਖਕ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਪਿੰਡ ਦੇ ਮੌਜੂਦਾ ਸਰਪੰਚ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਰੁਪਿੰਦਰ ਸਿੰਘ, ਸ਼੍ਰੀ ਦੀਪਇੰਦਰ ਸਿੰਘ ਅਤੇ ਪਿੰਡ ਦੇ ਸਮੂਹ ਮੋਹਤਬਾਰ ਕਿਸਾਨ ਸ਼ਾਮਿਲ ਸਨ। ਕੈਂਪ ਦੇ ਅੰਤ ਵਿੱਚ ਖੇਤੀਬਾੜੀ ਨਾਲ ਸੰਬੰਧਿਤ ਸਾਹਿਤ ਵੀ ਵੰਡਿਆ ਗਿਆ। ਇਸ ਮੌਕੇ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐੱਮ(ਆਤਮਾ) ਨੇ ਕੈਂਪ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ।
Author : Malout Live