ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਲਗਾਇਆ ਗਿਆ ਪਿੰਡ ਪੱਧਰੀ ਕੈਂਪ

ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਪਿੰਡ ਚੌਂਤਰਾ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਅਗਾਉਂ ਵਿਉਂਤਬੰਦੀ ਕਰਨ ਸੰਬੰਧੀ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਕਿਸਾਨਾਂ ਨੂੰ ਮਿੱਟੀ-ਪਾਣੀ ਦੀ ਪਰਖ ਸੰਬੰਧੀ ਅਤੇ ਕਿਸਾਨ ਸੰਮਾਨ ਨਿਧੀ ਯੋਜਨਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਸੀਜ਼ਨ ਦੌਰਾਨ ਆਪਣੇ-ਆਪਣੇ ਖੇਤ ਦੀ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਮਿੱਟੀ-ਪਾਣੀ ਵਿੱਚ ਆਉਣ ਵਾਲੀਆਂ ਘਾਟਾਂ ਸੰਬੰਧੀ ਪੁਖਤਾ ਜਾਣਕਾਰੀ ਹਾਸਿਲ ਹੋ ਸਕੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਦੀ  ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਅਤੇ ਡਾ. ਰਾਜਵਿੰਦਰ ਸਿੰਘ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਸਰਕਲ ਲੁਬਾਣਿਆਂਵਾਲੀ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਪਿੰਡ ਚੌਂਤਰਾ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸੰਬੰਧੀ ਅਗਾਉਂ ਵਿਉਂਤਬੰਦੀ ਕਰਨ ਸੰਬੰਧੀ ਪਿੰਡ ਪੱਧਰੀ ਕੈਂਪ ਲਗਾਇਆ ਗਿਆ।

ਇਸ ਮੌਕੇ ਡਾ. ਹਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਭੰਗੇਵਾਲਾ ਵੱਲੋਂ ਕਿਸਾਨਾਂ ਨੂੰ ਮਿੱਟੀ-ਪਾਣੀ ਦੀ ਪਰਖ ਸੰਬੰਧੀ ਅਤੇ ਕਿਸਾਨ ਸੰਮਾਨ ਨਿਧੀ ਯੋਜਨਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਸੀਜ਼ਨ ਦੌਰਾਨ ਆਪਣੇ-ਆਪਣੇ ਖੇਤ ਦੀ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਮਿੱਟੀ-ਪਾਣੀ ਵਿੱਚ ਆਉਣ ਵਾਲੀਆਂ ਘਾਟਾਂ ਸੰਬੰਧੀ ਪੁਖਤਾ ਜਾਣਕਾਰੀ ਹਾਸਿਲ ਹੋ ਸਕੇ। ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕਿਸਾਨਾਂ ਨੂੰ ਦਿੱਤੀਆ ਜਾ ਰਹੀਆਂ ਸੇਵਾਵਾਂ ਜਿਵੇਂ ਕਿ ਕਿਸਾਨ ਹੈੱਲਪ ਡੈਸਕ ਅਤੇ ਸਬਸਿਡੀ ਸੰਬੰਧੀ ਸਕੀਮਾਂ ਦੀ ਜਾਣਕਾਰੀ ਦਿੱਤੀ। ਇਸ਼ ਮੌਕੇ ਫਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਮਹਿਕਮੇ ਨਾਲ ਰਾਬਤਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਜਵਿੰਦਰ ਸਿੰਘ ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਯਮ ਧੁਰਿਆ, ਏ ਐਸ ਆਈ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਵੀ ਮੌਜੂਦ ਸਨ।

Author : Malout Live