ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਹਲਕੇ ਲੰਬੀ ਦੇ ਨਵੇਂ ਚੁਣੇ ਸਰਪੰਚਾਂ ਨਾਲ ਪਿੰਡ ਬਾਦਲ ਵਿਖੇ ਕੀਤੀ ਮੀਟਿੰਗ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਹਲ਼ਕੇ ਲੰਬੀ ਦੇ ਨਵੇਂ ਚੁਣੇ ਸਰਪੰਚਾਂ ਨਾਲ ਪਿੰਡ ਬਾਦਲ ਵਿਖੇ ਪਹਿਲੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਲੋਕਾਂ ਨੇ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਹਲ਼ਕੇ ਲੰਬੀ ਦੇ ਨਵੇਂ ਚੁਣੇ ਸਰਪੰਚਾਂ ਨਾਲ ਪਿੰਡ ਬਾਦਲ ਵਿਖੇ ਪਹਿਲੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਲੋਕਾਂ ਨੇ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
ਜਿਸ ਨੂੰ ਸੱਚੀ ਵਫ਼ਾਦਾਰੀ ਨਾਲ ਨਿਭਾਉਣਾ ਹੈ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਦੇ ਵਿਕਾਸ ਤੇ ਸਾਂਝੇ ਕੰਮ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਹਲ਼ਕੇ ਦਾ ਵਿਧਾਇਕ ਅਤੇ ਮੰਤਰੀ ਹੋਣ ਦੇ ਨਾਤੇ ਹਰ ਸਮੇਂ ਤੁਹਾਡੇ ਨਾਲ ਹਾਂ ਅਤੇ ਜੋ ਵੀ ਜ਼ਰੂਰਤ ਹੋਵੇਗੀ ਮੈਂ ਪਹਿਲ ਦੇ ਆਧਾਰ ‘ਤੇ ਮੱਦਦ ਕਰਾਂਗਾ।
Author : Malout Live