ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 'ਉੱਨਤ ਕਿਸਾਨ' ਮੋਬਾਈਲ ਐਪ ਲਾਂਚ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲੱਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 'ਉੱਨਤ ਕਿਸਾਨ' ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲੱਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ।
ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ/ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ https://play.google.com/store/apps/details?id=com.app.unnatkisan ਅਤੇ ਐਪਲ ਐਪ ਸਟੋਰ https://apps.apple.com/in/app/unnat-kisan/id6451381977 ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
Author : Malout Live