ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਜਿਲ੍ਹੇ ਵਿੱਚ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਕੀਤਾ ਦੌਰਾ
ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ, ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਸੀ, ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ, ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਸੀ, ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ਼੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੈ। ਇਸ ਮੌਕੇ ਦੌਰਾ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਫਸਲ ਉਪਰ ਕੋਈ ਨੁਕਸਾਨ ਨਹੀਂ ਹੈ। ਡਾ. ਗਿੱਲ ਨੇ ਦੱਸਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ ਹੁੰਦੀ ਹੈ ਜਾਂ ਪਾਣੀ ਦੀ ਨਿਕਾਸੀ ਸਮੇਂ ਸਿਰ ਨਹੀਂ ਹੁੰਦੀ ਤਾਂ ਨਰਮਾ, ਝੋਨਾ/ਬਾਸਮਤੀ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਵੇਗਾ।
ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਪਾਣੀ ਦੀ ਨਿਕਾਸੀ ਲਈ ਆਪਣੇ ਪੱਧਰ ’ਤੇ ਵੀ ਉਪਰਾਲੇ ਕਰਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਫਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਬਣਦੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀ ਜਾਵੇਗੀ ਅਤੇ ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਕੋਲ ਇਹ ਰਿਪੋਰਟ ਭੇਜ ਦਿੱਤੀ ਜਾਵੇਗੀ। ਇਸ ਮੌਕੇ ਡਾ. ਸੁਖਜਿੰਦਰ ਸਿੰਘ ਏ.ਡੀ.ਓ, ਡਾ. ਸ਼ਮਿੰਦਰ ਸਿੰਘ ਏ.ਡੀ.ਓ, ਡਾ. ਕਰਨਜੀਤ ਸਿੰਘ ਪੀ.ਡੀ ਅਤੇ ਡਾ. ਹਰਮਨਦੀਪ ਸਿੰਘ ਏ.ਡੀ.ਓ ਹਾਜ਼ਿਰ ਸਨ।
Author : Malout Live