ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 18000 ਦੇ ਕਰੀਬ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਅਤੇ ਬਲਦੇਵ ਸਿੰਘ ਬੇਦੀ ਰਿਟਾਇਰਡ ਡੀ.ਈ.ਓ ਦੀ ਹਾਜ਼ਰੀ ਵਿੱਚ ਪਿਛਲੇ ਦਿਨੀਂ ਇੱਕ ਸਮਾਗਮ ਦੌਰਾਨ ਦਿੱਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 18000 ਦੇ ਕਰੀਬ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਅਤੇ ਬਲਦੇਵ ਸਿੰਘ ਬੇਦੀ ਰਿਟਾਇਰਡ ਡੀ.ਈ.ਓ ਦੀ ਹਾਜ਼ਰੀ ਵਿੱਚ ਪਿਛਲੇ ਦਿਨੀਂ ਇੱਕ ਸਮਾਗਮ ਦੌਰਾਨ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਇਹ ਮਰੀਜ਼ ਵੱਖ-ਵੱਖ ਬੀਮਾਰੀਆਂ ਤੋਂ ਪੀੜ੍ਹਿਤ ਹਨ ਅਤੇ ਘਰੇਲੂ ਹਾਲਾਤ ਠੀਕ ਨਾ ਹੋਣ ਕਾਰਨ ਦਵਾਈਆਂ ਖਰੀਦਣ ਤੋਂ ਅਸੱਮਰਥ ਹਨ।

ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੰਪਰਕ ਵਿੱਚ ਆਉਣ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਇੱਕ ਲੋੜਵੰਦ ਦੀ ਬਾਂਹ ਫੜੀ ਜਾਂਦੀ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਕਿਹਾ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਮਹੀਨੇ ਤਕਰੀਬਨ 235000 ਦੇ ਕਰੀਬ ਸਹਾਇਤਾ ਰਾਸ਼ੀ ਵੱਖ-ਵੱਖ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਵੀ ਨਿਰੋਗ ਜੀਵਨ ਜਿਉਣ ਦੇ ਕਾਬਿਲ ਹੋਏ ਹਾਂ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਚਰਨਜੀਤ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈੱਕਚਰਾਰ, ਸੋਮਨਾਥ, ਗੁਰਚਰਨ ਸਿੰਘ ਮੈਨੇਜਰ ਆਸਟ੍ਰੇਲੀਆ ਵਾਲੇ ਅਤੇ ਅੰਮ੍ਰਿਤਪਾਲ ਸਿੰਘ ਆਦਿ ਹਾਜ਼ਿਰ ਸਨ।

Author : Malout Live