ਪੰਜਾਬ ਬੰਦ ਦੀ ਕਾਲ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਪੂਰਾ ਸਮਰਥਨ ਦੇਣ ਦਾ ਐਲਾਨ
ਬੀਤੇ ਦਿਨੀਂ ਮਾਨਸਾ ਵਿਖੇ ਐਂਟੀ ਡਰੱਗ ਐਕਟੀਵਿਟਸ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਦੇ ਸੰਚਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਰੋਸ ਵਜੋਂ ਐਕਸ਼ਨ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ।
ਮਲੋਟ (ਪੰਜਾਬ) : ਬੀਤੇ ਦਿਨੀਂ ਮਾਨਸਾ ਵਿਖੇ ਐਂਟੀ ਡਰੱਗ ਐਕਟੀਵਿਟਸ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਦੇ ਸੰਚਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਰੋਸ ਵਜੋਂ ਐਕਸ਼ਨ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਇਸ ਸੰਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕੈਪਟਨ ਪਰਮਜੀਤ ਸਿੰਘ ਗਿੱਲ ਅਤੇ ਰਾਜਾ ਬਾਦੀਆਂ ਜਿਲ੍ਹਾ ਯੂਥ ਆਗੂ ਨੇ ਇਸ ਬੰਦ ਦੀ ਕਾਲ ਨੂੰ ਪੂਰਨ ਸਮਰਥਨ ਦੇਣ ਦੀ ਗੱਲ ਕਹੀ।
ਉਨ੍ਹਾਂ ਵੱਲੋਂ ਸਮੂਹ ਮਲੋਟ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਇਸ ਕਾਲ ਨੂੰ ਸਮਰਥਨ ਦੇਣ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮਲੋਟ ਦੇ ਬਠਿੰਡਾ ਚੌਂਕ ਵੀ ਜਾਮ ਕੀਤਾ ਜਾਵੇਗਾ।
Author : Malout Live



