26 ਅਗਸਤ ਦੀ ‘ਪੰਜਾਬ ਬਚਾਓ ਰੈਲੀ’ ਲਈ ਅਕਾਲੀ ਦਲ ਨੇ ਵਿੱਢੀਆਂ ਤਿਆਰੀਆਂ, ਦਾਨੇਵਾਲਾ ਚੌਂਕ ’ਤੇ ਸੁਖਬੀਰ ਸਿੰਘ ਬਾਦਲ ਦਾ ਹੋਵੇਗਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 26 ਅਗਸਤ ਨੂੰ ਮਲੋਟ ਵਿਖੇ ਕੀਤੀ ਜਾ ਰਹੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਬਾਬਾ ਦੀਪ ਸਿੰਘ ਨਗਰ, ਮਲੋਟ ਵਿਖੇ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਪ੍ਰਧਾਨ ਜਗਤਾਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪ੍ਰਧਾਨ ਲਵਪ੍ਰੀਤ ਸਿੰਘ (ਲੱਪੀ ਈਨਾਖੇੜਾ) ਪਹੁੰਚੇ।

ਮਲੋਟ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 26 ਅਗਸਤ ਨੂੰ ਮਲੋਟ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀਦੀਆਂ ਤਿਆਰੀਆਂ ਨੂੰ ਲੈ ਕੇ ਬਾਬਾ ਦੀਪ ਸਿੰਘ ਨਗਰ, ਮਲੋਟ ਵਿਖੇ ਪਾਰਟੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਪ੍ਰਧਾਨ ਜਗਤਾਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪ੍ਰਧਾਨ ਲਵਪ੍ਰੀਤ ਸਿੰਘ (ਲੱਪੀ ਈਨਾਖੇੜਾ) ਪਹੁੰਚੇ। ਉਨ੍ਹਾਂ ਦੇ ਨਾਲ ਐਮ.ਐਲ.ਏ ਹਰਪ੍ਰੀਤ ਸਿੰਘ ਕੋਟਭਾਈ ਦੇ ਪੀ.ਏ ਕਲਬੀਰ ਸਿੰਘ ਕੋਟਭਾਈ ਅਤੇ ਪ੍ਰਧਾਨ ਅਸ਼ੋਕ ਬਜਾਜ ਵੀ ਹਾਜ਼ਿਰ ਸਨ। ਇਸ ਮੌਕੇ 26 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਦੇ ਮਲੋਟ ਪਹੁੰਚਣ ਸਮੇਂ ਦਾਨੇਵਾਲਾ ਚੌਂਕ ਵਿਖੇ ਵੱਡੀ ਗਿਣਤੀ ਵਿੱਚ ਮੋਟਰਸਾਈਕਲਾਂ ਨਾਲ ਉਨ੍ਹਾਂ ਦਾ ਸਵਾਗਤ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਸੰਬੰਧੀ ਨੌਜਵਾਨਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾਈਆਂ ਗਈਆਂ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਨੂੰ ਸਰਗਰਮੀ ਨਾਲ ਤਿਆਰੀਆਂ ਕਰਨ ਲਈ ਕਿਹਾ ਗਿਆ।

ਇਸ ਮੌਕੇ ਲੱਪੀ ਈਨਾਖੇੜਾ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਨ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਵਰਕਰਾਂ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਬਹੁਤ ਹੀ ਘੱਟ ਸਮੇਂ ਦੇ ਨੋਟਿਸ ਤੇ ਸੱਦੀ ਗਈ ਇਸ ਮੀਟਿੰਗ ਵਿੱਚ ਰਾਜ ਕੁਮਾਰ ਫਰੰਡ ਰਾਜੂ ਐਮ.ਸੀ, ਪ੍ਰਧਾਨ ਸਜੀਵ ਕੁਮਾਰ, ਦਵਿੰਦਰ ਸਿੰਘ ਬਰਾੜ, ਪ੍ਰਧਾਨ ਤਰਸੇਮ ਕੁਮਾਰ, ਰਾਜਪਾਲ, ਵਿਜੇ ਕੱਕੜ, ਰਵੀ ਕੁਮਾਰ, ਗੁਰਨਾਮ ਸਿੰਘ, ਗੁਰਮੀਤ ਸਿੰਘ, ਬੱਬੂ ਸੰਧੂ, ਸੁਰਿੰਦਰ ਕੁਮਾਰ, ਟਵਿੰਕਲ ਬਰਾੜ, ਰੋਕੀ ਸਿੰਘ, ਬਲਕਾਰ ਢਿੱਲੋਂ, ਸਨੀ ਖਾਨ, ਪ੍ਰਧਾਨ ਜੱਸਾ ਬਿੱਲਾ, ਅਸ਼ੋਕ ਕੁਮਾਰ ਮੱਕੜ, ਧਰਮਵੀਰ ਸਿੰਘ ਅਤੇ ਅਸ਼ੋਕ ਕੁਮਾਰ ਲੱਡੀ ਸਮੇਤ ਹੋਰ ਪਾਰਟੀ ਵਰਕਰ ਹਾਜ਼ਿਰ ਸਨ।

Author : Malout Live