ਮੰਡੀ ਕਿਲਿਆਂਵਾਲੀ ਵਿੱਚ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਦੇ ਪਰਿਵਾਰ ਸਮੇਤ ਦਰਜਨ ਪਰਿਵਾਰ ਆਪ ‘ਚ ਸ਼ਾਮਿਲ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਲੰਬੀ ’ਚ ਆਪ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ। ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਲੰਬੀ ’ਚ ਆਪ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ। ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸੇ ਲੜ੍ਹੀ ਤਹਿਤ ਮੰਡੀ ਕਿੱਲਿਆਂਵਾਲੀ ਦੇ ਸਾਬਕਾ ਸਰਪੰਚ ਕਿਸ਼ੋਰ ਚੰਦ ਦੇ ਬੇਟੇ ਅਰੁਣ ਕੁਮਾਰ, ਅਮਿਤ ਕੁਮਾਰ, ਪੋਤਰਾ ਸ਼ਿਵਮ ਕੁਮਾਰ ਲੱਡੂ, ਨੰਬਰਦਾਰ ਮੰਗਤ ਸਿੰਘ, ਅਰੁਣ ਕੁਮਾਰ, ਭਗਵਾਨ ਦਾਸ, ਰੋਹਤਲਾ ਕੁਮਾਰ, ਅਮਿਤ ਕੁਮਾਰ, ਅਨਮੋਲ ਗੋਇਲ, ਵਿਸ਼ਾਲ ਕੁਮਾਰ ਅਤੇ ਹਰਸ਼ ਕੁਮਾਰ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਦੇ ਵਿੱਚ ਆਪ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕੀਤਾ।
ਇਸ ਮੌਕੇ ਨਵੇਂ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਬਾਜ ਸਿੰਘ ਵਣਵਾਲਾ, ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ, ਚੇਅਰਮੈਨ ਹਿਮਾਂਸ਼ੂ ਬਾਂਸਲ, ਪ੍ਰਧਾਨ ਰਾਜ ਪਰਚਾ, ਪ੍ਰਧਾਨ ਸੋਮ ਪ੍ਰਕਾਸ਼, ਤੇਜਾ ਸਿੰਘ ਭੁੱਲਰ, ਦੀਪਕ ਕੁਮਾਰ, ਭੁਪਿੰਦਰ ਸਿੰਘ, ਇਸ਼ਾਨ, ਗੁੱਲੂ ਅਤੇ ਸੁਰੇਸ਼ ਕੁਮਾਰ ਹਾਜ਼ਿਰ ਰਹੇ।
Author : Malout Live



