ਸ਼੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਨੂੰ ਜਾਣ ਵਾਲੀ ਸੜਕ ਨੂੰ ਬਨਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ
ਕਾਰਜਕਾਰੀ ਇੰਜੀਨੀਅਰ ਉਸਾਰੀ ਹਲਕਾ ਸ਼ਾਖਾ (ਸੜਕਾਂ) ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਨੂੰ ਜਾਣ ਵਾਲੀ ਸੜਕ ਨੂੰ ਬਨਾਉਣ ਲਈ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਆਦੇਸ਼ ਗੁਪਤਾ ਕਾਰਜਕਾਰੀ ਇੰਜੀਨੀਅਰ ਉਸਾਰੀ ਹਲਕਾ ਸ਼ਾਖਾ (ਸੜਕਾਂ) ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਨੂੰ ਜਾਣ ਵਾਲੀ ਸੜਕ ਨੂੰ ਬਨਾਉਣ ਲਈ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਇਸ ਸੜਕ ਨੂੰ ਬਨਾਉਣ ਲਈ ਜਲਦੀ ਸਰਕਾਰ ਵੱਲੋਂ ਫੰਡ ਉਪਲਬੱਧ ਹੋਣ ਦੀ ਸੰਭਾਵਨਾ ਹੈ। ਇਸ ਸੜਕ ਦੇ ਨਿਰਮਾਣ ਨਾਲ ਪਿੰਡ ਰਹੂੜਿਆਂਵਾਲੀ, ਕੈਨੇਡਾ ਬਸਤੀ, ਮਹਾਂਬੱਧਰ, ਝੀਂਡਵਾਲੀ, ਚਿੱਬੜਾਂਵਾਲੀ, ਚੱਕ ਸ਼ੇਰੇਵਾਲਾ, ਬਾਮ ਅਤੇ ਪੰਨੀਵਾਲਾ ਦੇ ਵਸਨੀਕਾਂ ਨੂੰ ਫਾਇਦਾ ਹੋਵੇਗਾ।
Author : Malout Live