ਗਿੱਦੜਬਾਹਾ ਜ਼ਿਮਨੀ ਚੋਣਾਂ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ- ਜਿਲ੍ਹਾ ਚੋਣ ਅਫ਼ਸਰ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ-084 ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਹ ਜਾਣਕਾਰੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਪੋਲਿੰਗ ਬੂਥਾਂ ਦੀ ਰੈਂਡੇਮਾਈਜੇਸ਼ਨ ਮੌਕੇ ਸਾਂਝੀ ਕੀਤੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਧਾਨ ਸਭਾ ਹਲਕਾ ਗਿੱਦੜਬਾਹਾ-084 ਲਈ ਜ਼ਿਮਨੀ ਚੋਣਾਂ 20 ਨਵੰਬਰ 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ-084 ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਹ ਜਾਣਕਾਰੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਪੋਲਿੰਗ ਬੂਥਾਂ ਦੀ ਰੈਂਡੇਮਾਈਜੇਸ਼ਨ ਮੌਕੇ ਸਾਂਝੀ ਕੀਤੀ। ਇਸ ਮੌਕੇ ਜਨਰਲ ਆਬਜ਼ਰਵਰ ਸ਼੍ਰੀਮਤੀ ਸਮਿਥਾ ਆਰ ਆਈ.ਏ.ਐੱਸ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਗੁਰਦਰਸ਼ਨ ਲਾਲ ਕੁੰਡਲ, ਤਹਿਸੀਲਦਾਰ ਚੋਣਾਂ ਸ਼੍ਰੀ ਹਰਬੰਸ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀ ਬਲਵਿੰਦਰ ਸਿੰਘ, ਚੋਣ ਕਾਨੂਗੋ ਸ਼੍ਰੀ ਸੌਰਵ ਜੈਨ ਹਾਜ਼ਿਰ ਸਨ।

ਉਨ੍ਹਾਂ ਦੱਸਿਆ ਕਿ ਬਲਾਕ ਗਿੱਦੜਬਾਹਾ ਵਿੱਚ ਕੁੱਲ 173 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਜਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਅੱਗੇ ਦੱਸਿਆ ਕਿ ਬਲਾਕ ਗਿੱਦੜਬਾਹਾ 34 ਵਲਨਰਏਬਲ, 96 ਕਰੀਟੀਕਲ ਪੋਲਿੰਗ ਸਟੇਸ਼ਨ, 53 ਕਰੀਟੀਕਲ ਪੋਲਿੰਗ ਸਟੇਸ਼ਨ ਲੋਕੇਸ਼ਨ, 173 ਬੂਥਾਂ ’ਤੇ ਵੈੱਬਕਾਸਟਿੰਗ ਹੋਣੀ ਹੈ ਅਤੇ 107 ਮਾਈਕਰੋ ਆਬਜ਼ਰਵਰ ਦੀ ਤਾਇਨਾਤੀ ਕੀਤੀ ਗਈ ਹੈ। ਜਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਗਿੱਦੜਬਾਹਾ-84 ਦੇ ਸਮੂਹ ਵੋਟਰਾਂ ਨੂੰ ਬੇਨਤੀ ਕੀਤੀ ਕਿ ਉਹ 20 ਨਵੰਬਰ 2024 ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨ।

Author : Malout Live