ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਫ੍ਰੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੀਤਾ ਐਲਾਨ
ਕਿਸਾਨਾਂ ਵੱਲੋ ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ਼ਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਝੋਨੇ ਦੀ ਸਹੀ ਢੰਗ ਨਾਲ ਖ਼ਰੀਦ ਨਾ ਹੋਣ ਅਤੇ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਨਾ ਹੋਣ ਦੇ ਵਿਰੋਧ ਵਿੱਚ ਅੱਜ ਤੋਂ ਸੂਬੇ ਦੇ ਸਾਰੇ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਿਸਾਨਾਂ ਵੱਲੋ ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫ਼ਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਝੋਨੇ ਦੀ ਸਹੀ ਢੰਗ ਨਾਲ ਖ਼ਰੀਦ ਨਾ ਹੋਣ ਅਤੇ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਨਾ ਹੋਣ ਦੇ ਵਿਰੋਧ ਵਿੱਚ ਅੱਜ ਤੋਂ ਸੂਬੇ ਦੇ ਸਾਰੇ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਬੀ.ਕੇ.ਯੂ. (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ 18 ਅਕਤੂਬਰ ਤੋਂ ਸੂਬੇ ਵਿੱਚ ਸੱਤਾ ਧਿਰ ਦੇ ਆਗੂਆਂ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਗਾਏ ਜਾਣਗੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਇਹ ਮੋਰਚੇ ਮੰਗਾਂ ਮੰਨੇ ਜਾਣ ਤੱਕ ਜਾਰੀ ਰਹਿਣਗੇ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਨਿਰਵਿਘਨ ਸ਼ੁਰੂ ਕੀਤੀ ਜਾਵੇ ਅਤੇ ਹੁਣ ਤੱਕ ਘੱਟ ਮੁੱਲ 'ਤੇ ਵਿਕੇ ਝੋਨੇ ਦੀ ਕਮੀ ਪੂਰੀ ਕੀਤੀ ਜਾਵੇ। ਪੰਜਾਬ ਸਰਕਾਰ ਦੀਆਂ ਸਿਫਾਰਸ਼ਾਂ 'ਤੇ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ.ਆਰ-126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ MSP ਤੋਂ ਘੱਟ ਮਿਲੇ ਮੁੱਲ ਦੀ ਕਮੀ ਵੀ ਸੂਬਾ ਸਰਕਾਰ ਪੂਰੀ ਕਰੋ। ਬਾਸਮਤੀ ਦਾ ਲਾਭਕਾਰੀ ਐੱਮ.ਐੱਸ.ਪੀ ਮਿੱਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ 'ਤੇ ਖ਼ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਨੂੰ ਪੂਰਾ ਕੀਤਾ ਜਾਵੇ। ਝੋਨੇ ਦੀ ਖ਼ਰੀਦ ਸੰਬੰਧੀ ਵੱਧ ਤੋਂ ਵੱਧ ਨਮੀ 22 ਫ਼ੀਸਦੀ ਕੀਤੀ ਜਾਵੇ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਵਿਚ ਵੀ ਢਿੱਲ ਦਿੱਤੀ ਜਾਵੇ। ਉਨ੍ਹਾਂ ਨੇ ਮੰਡੀ ਮਜ਼ਦੂਰਾਂ ਦੀਆਂ ਮੰਗਾਂ ਵੀ ਮੰਨਣ ਦੀ ਵੀ ਅਪੀਲ ਕੀਤੀ।
Author : Malout Live