ਅਮਰੀਕਾ ਫਿਰ ਤੋਂ ਪ੍ਰਵਾਸੀ ਭਾਰਤੀਆਂ ਨੂੰ ਡਿਪੋਟਰ ਕਰ ਭੇਜ ਰਿਹਾ ਹੈ ਵਾਪਿਸ, ਪੜੋ ਪੂਰੀ ਖਬਰ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਰਹਿ ਰਹੇ ਲੋਕਾਂ ਖਿਲਾਫ ਸਖਤ ਕਾਰਵਾਈ ਕਰ ਰਹੇ ਹਨ। ਕੁੱਝ ਦਿਨ ਪਹਿਲਾਂ ਜਦੋਂ ਭਾਰਤੀਆਂ ਦਾ ਇੱਕ ਜਹਾਜ ਡਿਪੋਰਟ ਕਰਕੇ ਪੰਜਾਬ ਭੇਜਿਆ ਗਿਆ ਸੀ ਤਾਂ ਇੱਥੇ ਪੂਰੇ ਦੇਸ਼ ਦੀ ਸਿਆਸਤ ਵੀ ਗਰਮਾ ਗਈ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਇਨ੍ਹੀਂ ਦਿਨੀਂ ਅਮਰੀਕਾ ਦੌਰੇ 'ਤੇ ਹਨ। ਫਿਰ ਵੀ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਦੋ ਹੋਰ ਜਹਾਜ਼ ਭਾਰਤ ਆ ਰਹੇ ਹਨ।
ਪੰਜਾਬ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਰਹਿ ਰਹੇ ਲੋਕਾਂ ਖਿਲਾਫ ਸਖਤ ਕਾਰਵਾਈ ਕਰ ਰਹੇ ਹਨ। ਕੁੱਝ ਦਿਨ ਪਹਿਲਾਂ ਜਦੋਂ ਭਾਰਤੀਆਂ ਦਾ ਇੱਕ ਜਹਾਜ ਡਿਪੋਰਟ ਕਰਕੇ ਪੰਜਾਬ ਭੇਜਿਆ ਗਿਆ ਸੀ ਤਾਂ ਇੱਥੇ ਪੂਰੇ ਦੇਸ਼ ਦੀ ਸਿਆਸਤ ਵੀ ਗਰਮਾ ਗਈ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਇਨ੍ਹੀਂ ਦਿਨੀਂ ਅਮਰੀਕਾ ਦੌਰੇ 'ਤੇ ਹਨ। ਫਿਰ ਵੀ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਦੋ ਹੋਰ ਜਹਾਜ਼ ਭਾਰਤ ਆ ਰਹੇ ਹਨ। ਕੱਲ੍ਹ 15 ਫਰਵਰੀ ਨੂੰ ਅਤੇ ਪਰਸੋਂ 16 ਫਰਵਰੀ ਨੂੰ ਇਹ ਜ਼ਹਾਜ ਡਿਪੋਰਟ ਕੀਤੇ ਲੋਕਾਂ ਨੂੰ ਲੈ ਕੇ ਆਉਣਗੇ।
119 ਭਾਰਤੀ ਭਲਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ, ਹਾਲਾਂਕਿ ਭਲਕੇ ਫਲਾਈਟ ਵਿੱਚ ਆਉਣ ਵਾਲੇ ਭਾਰਤੀਆਂ ਦੀ ਗਿਣਤੀ ਦੀ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਕ ਅਮਰੀਕੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਲੈਂਡ ਕੀਤਾ ਸੀ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਪੰਜਾਬ ਅਤੇ ਹਰਿਆਣਾ ਤੋਂ ਸਨ। ਭਲਕੇ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕਰਨ ਲਈ ਦੂਜੀ ਉਡਾਣ ਪਹੁੰਚੇਗੀ। ਇਹ ਫਲਾਈਟ ਰਾਤ 10 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚੇਗੀ। ਭਾਰਤੀਆਂ ਨੂੰ ਇਸ ਤਰ੍ਹਾਂ ਡਿਪੋਰਟ ਕਰਨ ਦਾ ਦੇਸ਼ ’ਚ ਸਖ਼ਤ ਵਿਰੋਧ ਹੋਇਆ ਸੀ। ਇਹ ਮਾਮਲਾ ਵਿਰੋਧੀ ਪਾਰਟੀਆਂ ਨੇ ਸੰਸਦ ’ਚ ਵੀ ਚੁੱਕਿਆ ਸੀ।
Author : Malout Live