ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਪੁਲਿਸ ਨੇ ਕੀਤਾ ਗ੍ਰਿਫਤਾਰ, ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਮਾਮਲੇ ਵਿੱਚ ਹੈ ਮੁੱਖ ਮੁਲਜਮ
ਕਾਫੀ ਚਰਚਿਤ ਕੰਚਨ ਕੁਮਾਰੀ ਉਰਫ ਕਮਲ ਭਾਬੀ, ਜਿਸ ਦਾ ਬੀਤੇ ਦਿਨੀਂ ਬਠਿੰਡਾ ਵਿਖੇ ਕਤਲ ਹੋ ਗਿਆ, ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਤੋਂ ਭਾਰਤ ਲੈ ਕੇ ਆਇਆ ਗਿਆ ਹੈ। ਹੁਣ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਮਲੋਟ (ਪੰਜਾਬ) : ਕਾਫੀ ਚਰਚਿਤ ਕੰਚਨ ਕੁਮਾਰੀ ਉਰਫ ਕਮਲ ਭਾਬੀ, ਜਿਸ ਦਾ ਬੀਤੇ ਦਿਨੀਂ ਬਠਿੰਡਾ ਵਿਖੇ ਕਤਲ ਹੋ ਗਿਆ, ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਤੋਂ ਭਾਰਤ ਲੈ ਕੇ ਆਇਆ ਗਿਆ ਹੈ। ਹੁਣ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ 11 ਜੂਨ 2025 ਨੂੰ ਆਪਣੇ ਤਿੰਨ ਸਾਥੀਆਂ ਸਣੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਇਸ ਸੰਬੰਧੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਨੇ ਦੱਸਿਆ ਕਿ ਦੋਸ਼ੀ ਨੂੰ 10 ਅਪ੍ਰੈਲ 2026 ਦੀ ਸਵੇਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਲੰਮੇ ਸਮੇਂ ਤੋਂ ਫਰਾਰ ਸੀ ਅਤੇ ਮਿਡਲ ਈਸਟ ਵਿੱਚ ਸੀ। ਬਠਿੰਡਾ ਵਿਖੇ ਲਿਆਉਣ ਤੋਂ ਬਾਅਦ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Author : Malout Live



