ਡੇਂਗੂ ਫੈਲਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ
ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਵਿੱਚ ਡੇਂਗੂ ਫੈਲਣ ਤੋਂ ਬਚਾਅ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਡੇਂਗੂ ਦੀ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ਵਿੱਚ ਡੇਂਗੂ ਫੈਲਣ ਤੋਂ ਬਚਾਅ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਡੇਂਗੂ ਦੀ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਸਿਹਤ ਵਿਭਾਗ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਰੋਜ਼ਾਨਾ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।
ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਦਾ ਹਿੱਸਾ ਬਣਦੇ ਹੋਏ ਆਪਣੇ ਘਰਾਂ ਵਿੱਚ ਹਰ ਸ਼ੁੱਕਰਵਾਰ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 39 ਡੇਂਗੂ ਦੇ ਪਾਜ਼ੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਜਿੰਨ੍ਹਾ ਵਿੱਚੋਂ 15 ਕੇਸ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ, 11 ਮਲੋਟ ਸ਼ਹਿਰ ਵਿੱਚ, 6 ਬਲਾਕ ਚੱਕ ਸ਼ੇਰੇਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ, 2 ਬਲਾਕ ਆਲਮਵਾਲਾ, 2 ਬਲਾਕ ਦੋਦਾ ਦੇ ਅਤੇ 3 ਲੰਬੀ ਬਲਾਕ ਦੇ ਹਨ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਪਏ ਬਰਤਨ ਜਿਵੇਂ ਕਿ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
Author : Malout Live