ਗਿੱਦੜਬਾਹਾ ਦੇ ਪਿੰਡ ਕੋਟਭਾਈ ਦੇ ਸਰਕਾਰੀ ਸਕੂਲ ਵਿਖੇ ਲਗਾਇਆ ਗਿਆ ਜਾਗਰੂਕਤਾ ਸੈਮਾਨਾਰ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਾਂਝ ਜਾਗ੍ਰਿਤੀ ਪ੍ਰੋਗਰਾਮ ਦੇ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਕੋਟਭਾਈ ਦੇ ਸਰਕਾਰੀ ਸਕੂਲ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਵਿੱਚ ਜਿਨਸੀ ਸ਼ੋਸ਼ਣ, ਚੰਗੇ ਛੋਹ ਅਤੇ ਮਾੜੇ ਛੋਹ ਵਿੱਚ ਅੰਤਰ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਾਂਝ ਜਾਗ੍ਰਿਤੀ ਪ੍ਰੋਗਰਾਮ ਦੇ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਕੋਟਭਾਈ ਦੇ ਸਰਕਾਰੀ ਸਕੂਲ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਵਿੱਚ ਜਿਨਸੀ ਸ਼ੋਸ਼ਣ, ਚੰਗੇ ਛੋਹ ਅਤੇ ਮਾੜੇ ਛੋਹ ਵਿੱਚ ਅੰਤਰ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ।

ਇਸ ਮੌਕੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ ਅਤੇ ਇਨ੍ਹਾਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਨ੍ਹਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।

Author : Malout Live