ਐਪਲ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ
ਐਪਲ ਇੰਟਰਨੈਸ਼ਨਲ ਸਕੂਲ ਵਿੱਚ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਅਧਿਆਪਕਾਂ ਨੇ ਕਈ ਮਨੋਰੰਜਕ ਗਤੀਵਿਧੀਆਂ ਵਿੱਚ ਭਾਗ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਪਲ ਇੰਟਰਨੈਸ਼ਨਲ ਸਕੂਲ ਵਿੱਚ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਸਮੂਹ ਸਟਾਫ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਅਧਿਆਪਕਾਂ ਨੇ ਕਈ ਮਨੋਰੰਜਕ ਗਤੀਵਿਧੀਆਂ ਵਿੱਚ ਭਾਗ ਲਿਆ।
ਇਸ ਦੌਰਾਨ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਸਾਰੇ ਅਧਿਆਪਕਾਂ ਨੂੰ ਇਸ ਦਿਨ ਦੀ ਵਧਾਈ ਦਿੰਦੇ ਹੋਏ ਉਹਨਾਂ ਦੇ ਬੱਚਿਆਂ ਦੇ ਭਵਿੱਖ ਨਿਰਮਾਣ ਵਿੱਚ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਐਪਲ ਇੰਟਰਨੈਸ਼ਨਲ ਸਕੂਲ ਦੀ ਤਰੱਕੀ ਵਿੱਚ ਯੋਗਦਾਨ ਲਈ ਧੰਨਵਾਦ ਕੀਤਾ।
Author : Malout Live