ਸਿਟੀ ਵਿਕਾਸ ਮੰਚ ਮਲੋਟ ਦੀ ਝਾਂਬ ਗੈਸਟ ਹਾਊਸ ਮਲੋਟ ਵਿਖੇ ਹੋਈ ਇੱਕ ਅਹਿਮ ਮੀਟਿੰਗ
ਸਿਟੀ ਵਿਕਾਸ ਮੰਚ ਮਲੋਟ ਦੀ ਇੱਕ ਅਹਿਮ ਮੀਟਿੰਗ ਝਾਂਬ ਗੈਸਟ ਹਾਊਸ ਮਲੋਟ ਵਿਖੇ ਕਨਵੀਨਰ ਡਾ. ਸੁਖਦੇਵ ਸਿੰਘ ਗਿੱਲ ਅਤੇ ਪ੍ਰਧਾਨ ਸਰੂਪ ਸਿੰਘ ਸਾਬਕਾ ਸੂਬੇਦਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (ਹਲਕਾ ਵਿਧਾਇਕ ਮਲੋਟ), ਪੰਜਾਬ ਸਰਕਾਰ ਅਤੇ ਨਗਰ ਕੌਂਸਲ ਮਲੋਟ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ ਗਿਆ।
ਮਲੋਟ : ਸਿਟੀ ਵਿਕਾਸ ਮੰਚ ਮਲੋਟ ਦੀ ਇੱਕ ਅਹਿਮ ਮੀਟਿੰਗ ਝਾਂਬ ਗੈਸਟ ਹਾਊਸ ਮਲੋਟ ਵਿਖੇ ਕਨਵੀਨਰ ਡਾ. ਸੁਖਦੇਵ ਸਿੰਘ ਗਿੱਲ ਅਤੇ ਪ੍ਰਧਾਨ ਸਰੂਪ ਸਿੰਘ ਸਾਬਕਾ ਸੂਬੇਦਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (ਹਲਕਾ ਵਿਧਾਇਕ ਮਲੋਟ), ਪੰਜਾਬ ਸਰਕਾਰ ਅਤੇ ਨਗਰ ਕੌਂਸਲ ਮਲੋਟ ਵੱਲੋਂ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਮੌਕੇ ਮਲੋਟ ਸ਼ਹਿਰ ਦੀਆਂ ਵੱਖ-ਵੱਖ ਲੋਕ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਨਵੀਨਰ ਡਾ. ਸੁਖਦੇਵ ਸਿੰਘ ਗਿੱਲ ਨੇ ਕਿਹਾ ਕਿ ਸ਼ਹਿਰ ਵਿੱਚ ਵਾਹਨਾਂ ਦੀ ਪਾਰਕਿੰਗ ਲਈ ਯੋਗ ਸਥਾਨ, ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ, ਬੇਸਹਾਰਾ ਪਸ਼ੂਆਂ ਲਈ ਢੁਕਵਾਂ ਇੰਤਜ਼ਾਮ, ਮਰੇ ਹੋਏ ਪਸ਼ੂਆਂ ਦੇ ਨਿਪਟਾਰੇ ਲਈ ਹੱਡਾ ਰੋੜੀ ਦਾ ਪ੍ਰਬੰਧ, ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਦਾ ਸੁੰਦਰੀਕਰਨ ਅਤੇ ਹਾਦਸਿਆਂ ਨੂੰ ਰੋਕਣ ਲਈ ਢੁੱਕਵੇਂ ਉਪਾਅ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਪੀਲੀਆਂ ਪੱਟੀਆਂ ਲਗਾਉਣ, ਨਵਾਂ ਬੱਸ ਸਟੈਂਡ ਬਣਾਉਣ, ਦਵਿੰਦਰਾ ਰੋਡ ਵਾਲੇ ਕੱਟ 'ਤੇ ਟ੍ਰੈਫਿਕ ਲਾਈਟਾਂ ਲਗਾਉਣ, ਦਾਣਾ ਮੰਡੀ ਦੀਆਂ ਮੋਟਰਾਂ ਨੂੰ ਗ੍ਰੈਂਡ ਨਾਲ ਜੋੜ ਕੇ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ, ਆਵਾਰਾ ਕੁੱਤਿਆਂ ਦੀ ਸਾਂਭ-ਸੰਭਾਲ ਕਰਨ ਅਤੇ ਚੌਂਕ ਤੋਂ ਅਬੋਹਰ ਰੋਡ ਤੱਕ ਪਏ ਵੱਡੇ ਟੋਇਆਂ ਨੂੰ ਭਰਨ ਦੀ ਮੰਗ ਵੀ ਰੱਖੀ।
ਮੀਟਿੰਗ ਵਿੱਚ ਮਤਾ ਪਾਸ ਕਰਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਪੰਜਾਬ ਸਰਕਾਰ, ਪ੍ਰਸ਼ਾਸਨ ਅਤੇ ਨਗਰ ਕੌਂਸਲ ਮਲੋਟ ਤੋਂ ਮੰਗ ਕੀਤੀ ਗਈ ਕਿ ਇਹ ਸਾਰੀਆਂ ਲੋਕ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣ। ਇਸ ਦੇ ਨਾਲ ਹੀ ਇਹ ਫੈਸਲਾ ਵੀ ਕੀਤਾ ਗਿਆ ਕਿ ਸ਼ਹਿਰ ਵਿੱਚ 8 ਤੋਂ 10 ਬੋਰਡ ਲਗਾ ਕੇ ਲੋਕ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਡਾ. ਗਿੱਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ 'ਤੇ ਸਮੇਂ ਸਿਰ ਧਿਆਨ ਨਾ ਦਿੱਤਾ ਗਿਆ ਤਾਂ ਫਰਵਰੀ ਮਹੀਨੇ ਵਿੱਚ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸਿਟੀ ਵਿਕਾਸ ਮੰਚ ਦਾ ਮੁੱਖ ਉਦੇਸ਼ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣਾ ਹੈ। ਮੰਚ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਤਿਕਾਰ ਕਰਦਾ ਹੈ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣਾ ਹੀ ਸਾਡਾ ਮਕਸਦ ਹੈ। ਮੀਟਿੰਗ ਵਿੱਚ ਕੁਲਵੰਤ ਰਾਏ ਹਾਂਡਾ, ਰਕੇਸ਼ ਕੁਮਾਰ ਜੈਨ, ਦੇਸ਼ਰਾਜ ਸਿੰਘ, ਪ੍ਰਿਥੀ ਸਿੰਘ ਮਾਨ, ਭਾਰਤ ਭੂਸ਼ਨ ਗੋਇਲ, ਜਗਜੀਤ ਸਿੰਘ ਗੋਲਕ, ਅਵਤਾਰ ਸਿੰਘ ਬਰਾੜ, ਗੁਰਚਰਨ ਸਿੰਘ ਸੋਨੀ, ਭਾਰਤ ਭੂਸ਼ਨ ਗਰਗ, ਨਾਜਰ ਸਿੰਘ ਨਾਮਧਾਰੀ, ਦੇਵਰਾਜ ਗਰਗ, ਹਰਦਿਆਲ ਸਿੰਘ, ਮਨਜੀਤ ਸਿੰਘ, ਕਸ਼ਮੀਰ ਸਿੰਘ ਸਮੇਤ ਡਾ. ਸੁਖਦੇਵ ਸਿੰਘ ਗਿੱਲ, ਸਰੂਪ ਸਿੰਘ ਅਤੇ ਸੀਟੀ ਵਿਕਾਸ ਮੰਚ ਦੇ ਸਮੂਹ ਮੈਂਬਰ ਮੌਜੂਦ ਸਨ।
Author : Malout Live



