ਡੀ.ਸੀ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸ਼ਹਿਰ ਦੇ ਵਿਕਾਸ ਕੰਮਾਂ ਸੰਬੰਧੀ ਹੋਈ ਅਹਿਮ ਮੀਟਿੰਗ
ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਅਭੀਜੀਤ ਕਪਲਿਸ਼ ਨੇ ਕੀਤੀ। ਇਸ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਕ੍ਰਿਸ਼ਨ ਕੁਮਾਰ ਸ਼ੰਮੀ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਹੋਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਇੱਕ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਅਭੀਜੀਤ ਕਪਲਿਸ਼ ਨੇ ਕੀਤੀ। ਇਸ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਕ੍ਰਿਸ਼ਨ ਕੁਮਾਰ ਸ਼ੰਮੀ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਹੋਏ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਵੀ ਭਾਗ ਲਿਆ। ਇਸ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਵਿਕਾਸ ਕਾਰਜ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਸਭ ਦਾ ਸਾਂਝਾ ਹੈ ਅਤੇ ਸਾਰੀਆਂ ਧਿਰਾਂ ਇਸ ਦੇ ਵਿਕਾਸ ਲਈ ਸਹਿਯੋਗ ਕਰਨ।
ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਨੇ ਇਸ ਮੌਕੇ ਸਾਰੇ ਕੌਂਸਲਰਾਂ ਤੋਂ ਉਨ੍ਹਾਂ ਦੇ ਵਾਰਡਾਂ ਵਿੱਚ ਹੋਣ ਵਾਲੇ ਕੰਮਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 24 ਮਾਰਚ ਤੱਕ ਕੌਂਸਲਰਾਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਹੋਣ ਵਾਲੇ ਵਿਕਾਸ ਕਾਰਜਾਂ ਦੇ ਐਸਟੀਮੇਟ ਤਿਆਰ ਕਰਵਾਏ ਜਾਣ। ਮੀਟਿੰਗ ਵਿੱਚ ਫੈਸਲਾ ਹੋਇਆ ਕਿ 27 ਮਾਰਚ ਨੂੰ ਸ਼ਹਿਰ ਵਿੱਚ ਹੋਣ ਵਾਲੇ ਕੰਮਾਂ ਸੰਬੰਧੀ ਨਗਰ ਕੌਂਸਲ ਵੱਲੋਂ ਮਤੇ ਪਾਸ ਕਰ ਦਿੱਤੇ ਜਾਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਗੁਰਪ੍ਰੀਤ ਸਿੰਘ ਥਿੰਦ, ਐੱਸ.ਡੀ.ਐਮ ਬਲਜੀਤ ਕੌਰ, ਡੀ.ਐੱਸ.ਪੀ (ਐਚ) ਅਮਨਦੀਪ, ਕਾਰਜਕਾਰੀ ਇੰਜੀਨੀਅਰ ਜਲ-ਸਪਲਾਈ ਅਤੇ ਸੈਨੀਟੇਸ਼ਨ ਸ਼ਮਿੰਦਰ ਸਿੰਘ, ਕਾਰਜ ਸਾਧਕ ਅਫਸਰ ਵੀ.ਕੇ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।
Author : Malout Live