ਮਲੋਟ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ਮਲੋਟ ਬਲਾਕ ਪ੍ਰਧਾਨ ਕਿਰਨਜੀਤ ਕੌਰ ਤੇ ਜਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜੱਥੇਬੰਦੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮਲੋਟ : ਮਲੋਟ ਬਲਾਕ ਪ੍ਰਧਾਨ ਕਿਰਨਜੀਤ ਕੌਰ ਤੇ ਜਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਜੱਥੇਬੰਦੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਵਿੱਚ ਆਂਗਣਵਾੜੀ ਵਰਕਰ ਤੇ ਹੈੱਲਪਰ ਵੱਡੀ ਗਿਣਤੀ ਵਿੱਚ ਭਾਗ ਲੈਣਗੀਆਂ। ਆਗਣਵਾੜੀ ਵਰਕਰ ਤੇ ਹੈਲਪਰਾਂ ਦੀ ਮੰਗ ਹੈ ਕਿ ਆਂਗਣਵਾੜੀ ਕੇਂਦਰਾਂ ਵਿੱਚੋਂ ਖੋਹੇ ਗਏ ਬੱਚੇ ਵਾਪਿਸ ਆਂਗਣਵਾੜੀ ਕੇਂਦਰਾਂ ਵਿੱਚ ਭੇਜੇ ਜਾਣ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰ ਨੂੰ ਚੌਥੇ ਦਰਜੇ ਦਾ ਮੁਲਾਜ਼ਮ ਕਰਾਰ ਦਿੱਤਾ ਜਾਵੇ ਅਤੇ ਨਾਲ ਹੀ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ। ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਆਂਗਣਵਾੜੀ ਵਰਕਰਾਂ ਤੇ ਹੈੱਲਪਰਾਂ ਦਾ ਮਾਣ-ਭੱਤਾ ਦੁਗਣਾ ਕਰੇ।
ਐਨ.ਜੀ.ਓ ਕੋਲ ਚਲਦੇ ਤਿੰਨ ਬਲਾਕਾਂ ਦਾ ਨੌਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ। ਆਂਗਣਵਾੜੀ ਕੇਂਦਰਾਂ ਵਿੱਚ ਆ ਰਿਹਾ ਘਟੀਆ ਕਿਸਮ ਦਾ ਰਾਸ਼ਨ ਬੰਦ ਕਰਕੇ ਪ੍ਰਾਈਵੇਟ ਕੰਪਨੀਆਂ ਤੇ ਐਨ.ਜੀ.ਓ ਦੀ ਜਗ੍ਹਾ ਆਂਗਣਵਾੜੀ ਕੇਂਦਰਾਂ ਵਿੱਚ ਸਿੱਧਾ ਰਾਸ਼ਨ ਸਪਲਾਈ ਕੀਤਾ ਜਾਵੇ। ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਪਕਾਇਆ ਜਾਵੇ। ਆਂਗਣਵਾੜੀ ਵਰਕਰ ਨੂੰ ਰਿਟਾਇਰਮੈਂਟ ਪੈਨਸ਼ਨ ਦਿੱਤੀ ਜਾਵੇ। ਆਂਗਣਵਾੜੀ ਵਰਕਰ ਤੇ ਹੈਲਪਰ ਨੂੰ ਮਿਲ ਰਹੀ ਐਕਸ ਗਰੇਸ਼ੀਆ ਗਰਾਂਟ ਵਰਕਰ ਲਈ 3 ਲੱਖ ਤੇ ਹੈੱਲਪਰ ਲਈ 2 ਲੱਖ ਕੀਤੀ ਜਾਵੇ। ਆਂਗਣਵਾੜੀ ਵਰਕਰਾਂ ਤੇ ਹੈੱਲਪਰਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ ਗ੍ਰੈਚੂਟੀ ਦੇ ਲਾਭ ਦਿੱਤੇ ਜਾਣ। ਆਂਗਣਵਾੜੀ ਹੈੱਲਪਰ ਤੋਂ ਵਰਕਰ ਦੀ ਪ੍ਰਮੋਸ਼ਨ ਵਾਸਤੇ ਸਿੱਖਿਆ ਮੈਟ੍ਰਿਕ ਅਤੇ ਤਜਰਬਾ ਸਮਾਂ ਤਿੰਨ ਸਾਲ ਕੀਤਾ ਜਾਵੇ।
Author : Malout Live



