ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਹੋਣਹਾਰ ਅਨਮੋਲ ਬਣਿਆ Chartered Accountant

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀ ਅਨਮੋਲ ਡੂਮੜਾ (ਸਪੁੱਤਰ ਸ਼੍ਰੀ ਪਵਨ ਕੁਮਾਰ) ਨੇ ਚਾਰਟਰਡ ਅਕਾਊਂਟੈਂਟ (CA) ਦੀ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦਾ ਸਕੂਲ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀ ਅਨਮੋਲ ਡੂਮੜਾ (ਸਪੁੱਤਰ ਸ਼੍ਰੀ ਪਵਨ ਕੁਮਾਰ) ਨੇ ਚਾਰਟਰਡ ਅਕਾਊਂਟੈਂਟ (CA) ਦੀ ਪ੍ਰੀਖਿਆ ਸਫਲਤਾਪੂਰਵਕ ਪਾਸ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਉਸ ਦਾ ਸਕੂਲ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਸ ਨੇ ਦੱਸਿਆ ਕਿ ਉਸ ਦੀ ਨਿਯੁਕਤੀ S.S Kothari Mehta & Co. ਵਿੱਚ ਸੀਨੀਅਰ ਐਗਜ਼ੀਕਿਊਟਿਵ ਵਜੋਂ ਹੋਈ ਹੈ ਇਹ ਫਰਮ ਭਾਰਤ ਦੀਆਂ ਪ੍ਰਮੁੱਖ ਟਾਪ-10 ਚਾਰਟਰਡ ਅਕਾਊਂਟੈਂਸੀ ਫਰਮਾਂ ਵਿੱਚ ਸ਼ੁਮਾਰ ਕੀਤੀ ਜਾਂਦੀ ਹੈ

ਇਸ ਸ਼ਾਨਦਾਰ ਉਪਲੱਬਧੀ 'ਤੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਅਨਮੋਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਮਿਹਨਤ, ਲਗਨ ਅਤੇ ਕਾਬਲੀਅਤ ਨਾਲ ਹਰ ਖੇਤਰ ਵਿੱਚ ਨਵੀਆਂ ਉੱਚਾਈਆਂ ਹਾਸਿਲ ਕਰ ਰਹੇ ਹਨ ਅੰਤ ਵਿੱਚ ਸੰਸਥਾ ਦੇ ਪ੍ਰਧਾਨ, ਸਮੂਹ ਕਮੇਟੀ ਅਤੇ ਸਮੂਹ ਅਧਿਆਪਕਾਂ ਨੇ ਅਨਮੋਲ ਡੂਮੜਾ ਅਤੇ ਉਸ ਦੇ ਪਰਿਵਾਰ ਨੂੰ ਦਿਲੋਂ ਵਧਾਈਆਂ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ

Author : Malout Live