ਐਪਲ ਇੰਟਰਨੈਸ਼ਨਲ ਸਕੂਲ ਦੇ ਅਨਮੋਲ ਸਿੰਘ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਮਗਾ
ਐਪਲ ਇੰਟਰਨੈਸ਼ਨਲ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀ ਅਨਮੋਲ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਮਲੋਟ ਦੇ ਹੋਣਹਾਰ ਵਿਦਿਆਰਥੀ ਅਨਮੋਲ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਦੇ ਜੈਵਲਿਨ ਥ੍ਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਅਨਮੋਲ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਉਸ ਦੀ ਲਗਨ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਅਹਿਮ ਭੂਮਿਕਾ ਹੈ। ਅਨਮੋਲ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਸਾਬਿਤ ਕਰ ਦਿੱਤਾ ਕਿ ਸੱਚੀ ਮਿਹਨਤ ਅਤੇ ਬੁਲੰਦ ਹੌਸਲਿਆਂ ਨਾਲ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਹਾਸਿਲ ਕੀਤੀਆਂ ਜਾ ਸਕਦੀਆਂ ਹਨ।
ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਨਾ ਮਿਲੇਗੀ। ਇਸ ਮੌਕੇ ਐਪਲ ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ, ਕੋਚਾਂ ਅਤੇ ਸਮੂਹ ਅਧਿਆਪਕਾਂ ਨੇ ਅਨਮੋਲ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਅਨਮੋਲ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Author : Malout Live



