ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਅਣਮਿੱਥੇ ਸਮੇਂ ਲਈ ਹੜਤਾਲ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜੱਥੇਬੰਦੀ ਵੱਲੋਂ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

ਮਲੋਟ (ਪੰਜਾਬ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜੱਥੇਬੰਦੀ ਵੱਲੋਂ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਹੜਤਾਲ ਕਾਰਨ ਰੋਜ਼ਾਨਾ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ, ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਨੂੰ ਦਿੱਕਤਾਂ ਆ ਸਕਦੀਆਂ ਹਨ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਕੋਲ ਉਠਾ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਮੁਸਾਫ਼ਰਾਂ ਨੂੰ ਸਫ਼ਰ ਤੋਂ ਪਹਿਲਾਂ ਸੰਬੰਧਿਤ ਡਿਪੂ ਤੋਂ ਬੱਸਾਂ ਦੇ ਚੱਲਣ ਬਾਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।

Author : Malout Live