ਮਲੋਟ ਦੇ ਪਿੰਡ ਅਬੁਲਖੁਰਾਣਾ ਦੇ ਸਕੂਲ ਆਫ਼ ਐਮੀਨੈਂਸ ਫਾਰ ਗਰਲਜ਼ ਵਿਖੇ ਕਰਵਾਈ ਗਈ ਸਲਾਨਾ ਸਪੋਰਟਸ ਮੀਟ

ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ IEC ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਲੋਟ ਦੇ ਪਿੰਡ ਅਬੁਲਖੁਰਾਣਾ ਦੇ ਸਕੂਲ ਆਫ਼ ਐਮੀਨੈਂਸ ਫਾਰ ਗਰਲਜ਼ ਵਿਖੇ ਇੱਕ ਰੋਜ਼ਾ ਖੇਡ ਮੇਲਾ ਪ੍ਰਿੰਸੀਪਲ ਸ਼੍ਰੀ ਅਜੇ ਕੁਮਾਰ ਦੀ ਯੋਗ ਅਗਵਾਈ ਵਿੱਚ ਸਫਲਤਾਪੂਰਵਕ ਕਰਵਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ IEC ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਲੋਟ ਦੇ ਪਿੰਡ ਅਬੁਲਖੁਰਾਣਾ ਦੇ ਸਕੂਲ ਆਫ਼ ਐਮੀਨੈਂਸ ਫਾਰ ਗਰਲਜ਼ ਵਿਖੇ ਇੱਕ ਰੋਜ਼ਾ ਖੇਡ ਮੇਲਾ ਪ੍ਰਿੰਸੀਪਲ ਸ਼੍ਰੀ ਅਜੇ ਕੁਮਾਰ ਦੀ ਯੋਗ ਅਗਵਾਈ ਵਿੱਚ ਸਫਲਤਾਪੂਰਵਕ ਕਰਵਾਇਆ ਗਿਆ। ਇਸ ਖੇਡ ਮੇਲੇ ਵਿੱਚ ਸਕੂਲ ਦੇ 150 ਤੋਂ ਵੱਧ ਵਿਦਿਆਰਥੀਆਂ/ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ 100 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ, ਉੱਚੀ ਛਾਲ, ਲੰਬੀ ਛਾਲ, ਗੋਲਾ ਸੁੱਟਣਾਂ, ਰੱਸਾਕਸ਼ੀ ਅਤੇ ਰੀਲੇਅ ਰੇਸ ਖੇਡਾਂ ਕਰਵਾਈਆਂ ਗਈਆਂ। ਇਸ ਖੇਡ ਮੇਲੇ ਦੇ ਮੁੱਖ ਮਹਿਮਾਨ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਸਪਾਲ ਮੋਂਗਾ ਸਨ।

ਇਸ ਤੋਂ ਇਲਾਵਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਜਿੰਦਰ ਕੁਮਾਰ ਸੋਨੀ, ਬੀ.ਐੱਨ.ਓ ਸ਼੍ਰੀ ਓਨਮਦੀਪ ਸਿੰਘ, ਪ੍ਰਿੰਸੀਪਲ ਬਿਮਲਾ ਰਾਣੀ, ਸਰਪੰਚ ਸ਼੍ਰੀ ਵਿੱਕੀ, ਸ. ਗੁਰਪ੍ਰੀਤ ਸਿੰਘ ਬਰਾੜ, ਸ. ਗੁਰਮੀਤ ਸਿੰਘ, ਸ਼੍ਰੀ ਪਵਨ ਨੰਬਰਦਾਰ, ਸ. ਮਨਜੀਤ ਸਿੰਘ, ਚੇਅਰਮੈਨ SMC ਕੌਰ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ ਅਤੇ ਇਮਾਨਦਾਰੀ ਅਤੇ ਖੇਡ ਭਾਵਨਾ ਨਾਲ ਖੇਡਾਂ ਖੇਡਣ ਸੰਬੰਧੀ ਸਹੁੰ ਚੁੱਕੀ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਹੈੱਲਥੀ ਰਿਫਰੈਸ਼ਮੈਂਟ ਵੀ ਦਿੱਤੀ ਗਈ। ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ।

Author : Malout Live