ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਕਰਵਾਈ ਗਈ ਸਲਾਨਾ ਸਪੋਰਟਸ ਮੀਟ

ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਸਲਾਨਾ ਸਪੋਰਟਸ ਮੀਟ ਕਰਵਾਈ ਗਈ। ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਦਿੱਤੇ ਗਏ। ਇਸ ਦੌਰਾਨ ਕਲਚਰਲ ਪ੍ਰੋਗਰਾਮ ਵੀ ਕਰਵਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਸਲਾਨਾ ਸਪੋਰਟਸ ਮੀਟ ਕਰਵਾਈ ਗਈ। ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਦਿੱਤੇ ਗਏ। ਇਸ ਦੌਰਾਨ ਕਲਚਰਲ ਪ੍ਰੋਗਰਾਮ ਵੀ ਕਰਵਾਇਆ ਗਿਆ ਅਤੇ ਬੱਚਿਆਂ ਵੱਲੋਂ ਬਣਾਏ ਪੁਰਾਤਨ ਖੇਡਾਂ ਅਤੇ ਵਸਤੂਆਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਮੌਕੇ ਮੁੱਖ ਅਧਿਆਪਿਕਾ ਡਿੰਪਲ ਵਰਮਾ ਨੇ ਮੁੱਖ ਮਹਿਮਾਨ ਅਮੀਤ ਖੁੱਡੀਆਂ, ਪੁਸ਼ਪਿੰਦਰ ਸਿੰਘ ਲਾਲੀ, ਹਰਪ੍ਰੀਤ ਸਿੰਘ ਮਾਨ ਅਤੇ ਹੋਰ ਮੋਹਤਵਾਰ ਵਿਅਕਤੀਆਂ ਦਾ ਧੰਨਵਾਦ ਕੀਤਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

Author : Malout Live