ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਧੂਮਧਾਮ ਨਾਲ ਕੀਤੀ ਗਈ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਲਾਨਾ ਵਿਦਾਇਗੀ ਪਾਰਟੀ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਲਾਨਾ ਵਿਦਾਇਗੀ ਪਾਰਟੀ ਬੜੀ ਧੂਮਧਾਮ ਅਤੇ ਉਤਸ਼ਾਹਪੂਰਨ ਮਾਹੌਲ ਵਿੱਚ ਕੀਤੀ ਗਈ। ਇਸ ਵਿਦਾਇਗੀ ਸਮਾਰੋਹ ਵਿੱਚ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਸਮਾਰੋਹ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਸਭ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਜੀ ਦੀ ਅਗਵਾਈ ਹੇਠ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਲਾਨਾ ਵਿਦਾਇਗੀ ਪਾਰਟੀ ਬੜੀ ਧੂਮਧਾਮ ਅਤੇ ਉਤਸ਼ਾਹਪੂਰਨ ਮਾਹੌਲ ਵਿੱਚ ਕੀਤੀ ਗਈ। ਇਸ ਵਿਦਾਇਗੀ ਸਮਾਰੋਹ ਵਿੱਚ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਸਮਾਰੋਹ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਰੰਗਮੰਚ ਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਨਾਚ, ਸੱਭਿਆਚਾਰਕ ਗੀਤ ਅਤੇ ਵਿਦਿਆਰਥੀਆਂ ਦਰਮਿਆਨ ਮਾਡਲਿੰਗ ਪ੍ਰਤੀਯੋਗਿਤਾਵਾਂ ਸ਼ਾਮਿਲ ਰਹੀਆਂ। ਪ੍ਰੋਗਰਾਮ ਦੌਰਾਨ ਮਿਸਟਰ ਫੇਅਰਵੈਲ, ਮਿਸ ਫੇਅਰਵੈਲ, ਮਿਸਟਰ ਹੈਂਡਸਮ, ਮਿਸ ਚਾਰਮਿੰਗ, ਮਿਸਟਰ ਸਟਾਈਲਿਸਟ ਅਤੇ ਮਿਸ ਸਟਾਈਲਿਸਟ ਦੇ ਖਿਤਾਬ ਚੁਣੇ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਸ ਅਵਸਰ ਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਕਦੇ ਵੀ ਹੌਂਸਲਾ ਨਾ ਹਾਰਨ, ਆਪਣੇ ਆਪ ਤੇ ਪੂਰਾ ਵਿਸ਼ਵਾਸ ਰੱਖਣ ਅਤੇ ਹਰ ਕੰਮ ਨੂੰ ਲਗਨ ਨਾਲ ਪੂਰਾ ਕਰਨ।

ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਵਿਦਿਆਰਥੀ ਜੀਵਨ ਦੀ ਹਰ ਔਕੜ ਨੂੰ ਆਸਾਨੀ ਨਾਲ ਪਾਰ ਕਰ ਸਕਦੇ ਹਨ ਅਤੇ ਆਪਣੇ ਟੀਚਿਆਂ ਨੂੰ ਹਾਸਿਲ ਕਰ ਸਕਦੇ ਹਨ, ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਆਵਾਜ਼ ਹਮੇਸ਼ਾ ਬੁਲੰਦ ਰੱਖਣ ਲਈ ਪ੍ਰੇਰਿਤ ਕੀਤਾ। ਵਿਦਾਇਗੀ ਸਮਾਰੋਹ ਦੇ ਮੌਕੇ ਤੇ ਜਿੱਥੇ ਕੁਝ ਵਿਦਿਆਰਥੀ ਅਤੇ ਅਧਿਆਪਕ ਭਾਵੁਕ ਨਜ਼ਰ ਆਏ, ਉੱਥੇ ਹੀ ਇਸ ਗੱਲ ਦੀ ਖੁਸ਼ੀ ਵੀ ਦਿਖਾਈ ਦਿੱਤੀ ਕਿ ਵਿਦਿਆਰਥੀ ਆਪਣੇ ਸੁਨਹਿਰੀ ਭਵਿੱਖ ਵੱਲ ਕਦਮ ਵਧਾ ਰਹੇ ਹਨ। ਇਸ ਮੌਕੇ ਸਭ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਹ ਸਮਾਰੋਹ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਸੰਪੰਨ ਹੋਇਆ। ਇਸ ਦੇ ਨਾਲ ਹੀ ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਜੀ ਵੱਲੋਂ ਮੈਡਮ ਲਲਿਤਾ ਕਮਰਾ, ਸੀਮਾ ਕਥੂਰੀਆ, ਸਰਬਜੀਤ ਕੌਰ ਅਤੇ ਰੂਪੇਸ਼ ਕੁਮਾਰ ਜੀ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਤਹਿ ਦਿਲੋਂ ਵਿਸ਼ੇਸ਼ ਧੰਨਵਾਦ ਕੀਤਾ।

Author : Malout Live