ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਦਿਲਕਸ਼ ਦੀ ਇੱਕ ਹੋਰ ਸਤਿਕਾਰਯੋਗ ਪ੍ਰਾਪਤੀ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਦਿਲਕਸ਼ ਸਪੁੱਤਰੀ ਰਕੇਸ਼ ਕੁਮਾਰ ਨੂੰ ਦੱਸਵੀਂ ਜਮਾਤ ਦੀ ਮੈਰਿਟ ਲਿਸਟ ਵਿੱਚ ਸ਼ਾਨਦਾਰ ਸਥਾਨ ਹਾਸਿਲ ਕਰਨ 'ਤੇ 3100 ਰੁਪਏ ਦੀ ਨਗਦ ਰਕਮ ਸਨਮਾਨ ਵਜੋਂ ਭੇਟ ਕੀਤੀ ਗਈ।
ਮਲੋਟ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕੇ.ਜੀ ਰਿਸੋਰਟਸ ਬਠਿੰਡਾ ਰੋਡ ਮਲੋਟ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਲਈ ਸਿਹਤ, ਸਫ਼ਾਈ ਅਤੇ ਰੁਜ਼ਗਾਰ ਸੰਬੰਧੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਦਿਲਕਸ਼ ਸਪੁੱਤਰੀ ਰਕੇਸ਼ ਕੁਮਾਰ ਨੂੰ ਦੱਸਵੀਂ ਜਮਾਤ ਦੀ ਮੈਰਿਟ ਲਿਸਟ ਵਿੱਚ ਸ਼ਾਨਦਾਰ ਸਥਾਨ ਹਾਸਿਲ ਕਰਨ 'ਤੇ 3100 ਰੁਪਏ ਦੀ ਨਗਦ ਰਕਮ ਸਨਮਾਨ ਵਜੋਂ ਭੇਟ ਕੀਤੀ ਗਈ।
ਇਸ ਮਾਨਯੋਗ ਪ੍ਰਾਪਤੀ 'ਤੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਗਰਗ, ਮੈਨੇਜ਼ਰ ਸ਼੍ਰੀ ਵਿਕਾਸ ਗੋਇਲ ਅਤੇ ਸਕੂਲ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ ਦਿਲਕਸ਼ ਨੂੰ ਅਤੇ ਉਸਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਪ੍ਰਤਿਭਾ ਦਾ ਪਰਚਮ ਲਹਿਰਾ ਰਹੇ ਹਨ। ਉਨ੍ਹਾਂ ਨੇ ਦਿਲਕਸ਼ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਉਪਲੱਬਧੀਆਂ ਹਾਸਿਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Author : Malout Live



