ਬਲਾਕ ਮਲੋਟ ਦੇ ਸੇਵਾਦਾਰਾਂ ਵੱਲੋਂ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਇੱਕ ਹੋਰ ਉਪਰਾਲਾ
ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਮਲੋਟ ਦੇ ਸੇਵਾਦਾਰਾਂ ਵੱਲੋਂ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਇੱਕ ਹੋਰ ਉਪਰਾਲਾ ਕਰਦੇ ਹੋਏ ਧੁੰਦ ਕਾਰਣ ਸੜਕ ਹਾਦਸਿਆਂ ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਐਮ.ਐੱਸ.ਜੀ ਆਈ.ਟੀ ਵਿੰਗ ਮਲੋਟ ਦੇ ਸੇਵਾਦਾਰਾਂ ਨੇ ਸਵੇਰੇ ਉੱਠਦੇ ਸਾਰ ਵਹੀਕਲਾਂ ’ਤੇ ਰਿਫਲੈਕਟਰ ਲਗਾਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਮਲੋਟ ਦੇ ਸੇਵਾਦਾਰਾਂ ਵੱਲੋਂ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਇੱਕ ਹੋਰ ਉਪਰਾਲਾ ਕਰਦੇ ਹੋਏ ਧੁੰਦ ਕਾਰਣ ਸੜਕ ਹਾਦਸਿਆਂ ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਐਮ.ਐੱਸ.ਜੀ ਆਈ.ਟੀ ਵਿੰਗ ਮਲੋਟ ਦੇ ਸੇਵਾਦਾਰਾਂ ਨੇ ਸਵੇਰੇ ਉੱਠਦੇ ਸਾਰ ਵਹੀਕਲਾਂ ’ਤੇ ਰਿਫਲੈਕਟਰ ਲਗਾਏ। ਐਮ.ਐੱਸ.ਜੀ ਆਈ.ਟੀ ਵਿੰਗ ਦੇ ਜ਼ਿਲ੍ਹਾ ਮੈਂਬਰ ਅਤੁਲ ਅਨੇਜਾ ਇੰਸਾਂ, ਬਲਾਕ ਮੈਂਬਰ ਰਿਤਿਕ ਧਮੀਜਾ ਇੰਸਾਂ, ਹਰਸ਼ ਤਨੇਜਾ ਇੰਸਾਂ, ਲਵਿਸ਼ ਧਮੀਜਾ ਇੰਸਾਂ, ਵਾਸੂ ਗੋਇਲ ਇੰਸਾਂ, ਸਾਗਰ ਚਰਾਇਆ ਇੰਸਾ, ਅਜੇ ਅਨੇਜਾ ਇੰਸਾਂ, ਗੌਰਵ ਜੱਗਾ ਇੰਸਾਂ, ਜੁਬਿਨ ਛਾਬੜਾ ਇੰਸਾਂ, ਅਨਮੋਲ ਇੰਸਾਂ ਨੇ ਦੱਸਿਆ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਮਹੀਨਾ ਚੱਲ ਰਿਹਾ ਹੈ
ਅਤੇ ਇਸ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਐਮ.ਐੱਸ.ਜੀ ਆਈਟੀ ਵਿੰਗ ਦੇ ਸਮੂਹ ਸੇਵਾਦਾਰਾਂ ਵੱਲੋਂ ਧੁੰਦ ਕਾਰਣ ਹੋ ਰਹੇ ਸੜਕੀ ਹਾਦਸਿਆਂ ’ਤੇ ਠੱਲ੍ਹ ਪਾਉਣ ਦੇ ਮਕਸਦ ਨਾਲ ਅੱਜ ਸਵੇਰੇ 8 ਵਜੇ ਮਲੋਟ ਦੇ ਬੱਸ ਸਟੈਂਡ, ਜੀ.ਟੀ ਰੋਡ ਅਤੇ ਸ਼ਾਹ ਸਤਨਾਮ ਜੀ ਚੌਂਕ ਦਾਨੇਵਾਲਾ ਤੇ ਆਉਣ-ਜਾਣ ਵਾਲੇ ਵਹੀਕਲਾਂ ਤੇ 200 ਦੇ ਕਰੀਬ ਰੇਡੀਅਮ ਟੇਪ ਵਾਲੇ ਰਿਫਲੈਕਟਰ ਲਗਾਏ ਗਏ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਸੀਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਧੰਨਵਾਦ ਕਰਦੇ ਹਾਂ ਜਿੰਨ੍ਹਾਂ ਦੀ ਪਾਵਨ ਪ੍ਰੇਰਣਾ ’ਤੇ ਚੱਲਦੇ ਹੋਏ ਦੇਸ਼ ਅਤੇ ਵਿਦੇਸ਼ਾਂ ’ਚ ਵੱਸਦੀ ਸਾਧ-ਸੰਗਤ ਦਿਨ ਰਾਤ ਮਾਨਵਤਾ ਦੀ ਸੇਵਾ ਵਿੱਚ ਜੁਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦਸੰਬਰ ਮਹੀਨੇ ਵਿੱਚ ਠੰਢ ਦੇ ਪ੍ਰਕੋਪ ਤੋਂ ਲੋੜਵੰਦ ਬੱਚਿਆਂ ਨੂੰ ਬਚਾਉਣ ਲਈ ਸੇਵਾਦਾਰਾਂ ਵੱਲੋਂ 54 ਲੋੜਵੰਦ ਬੱਚਿਆਂ ਨੂੰ ਗਰਮ ਟੋਪੀਆਂ ਅਤੇ ਜੁਰਾਬਾਂ ਵੰਡੀਆਂ ਗਈਆਂ ਸਨ।
Author : Malout Live