ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ- ਡਾ. ਜਗਦੀਪ ਚਾਵਲਾ ਸਿਵਲ ਸਰਜਨ

ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਸਿਹਤ ਵਿਭਾਗ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਰੋਜ਼ਾਨਾ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਸਿਹਤ ਵਿਭਾਗ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਰੋਜ਼ਾਨਾ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 220 ਡੇਂਗੂ ਦੇ ਪਾਜੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 74 ਕੇਸ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿੱਚ, 94 ਮਲੋਟ ਸ਼ਹਿਰ, 5 ਗਿੱਦੜਬਾਹਾ ਸ਼ਹਿਰ, 13 ਬਲਾਕ ਚੱਕਸ਼ੇਰੇਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ, 22 ਬਲਾਕ ਆਲਮਵਾਲਾ, 3 ਬਲਾਕ ਦੇਦਾ ਦੇ ਅਤੇ 9 ਲੰਬੀ ਬਲਾਕ ਦੇ ਹਨ।

ਉਨ੍ਹਾਂ ਕਿਹਾ ਕਿ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਡੇਂਗੂ ਪ੍ਰਭਾਵਿਤ ਏਰੀਏ ਖੇਤਾ ਰਾਮ ਸਟਰੀਟ, ਠੇਕੇ ਵਾਲੀ ਗਲੀ, ਟਿੱਬੀ ਸਾਹਿਬ ਰੋਡ, ਬਸਤੀ ਚੱਕ ਰਾਮ ਨਗਰ, ਥਾਂਦੇਵਾਲਾ ਰੋਡ ਅਤੇ ਹੋਰ ਏਰੀਏ ਵਿੱਚ ਜਾ ਕੇ ਡੇਂਗੂ ਪਾਜ਼ੀਟਿਵ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟੀਮਾਂ ਵੱਲੋਂ ਘਰਾਂ ਵਿੱਚ ਅਤੇ ਜਨਤਕ ਥਾਵਾਂ ਤੇ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਸਾਰੇ ਸਿਵਲ ਹਸਪਤਾਲਾਂ ਵਿੱਚ ਡੇਂਗੂ ਅਤੇ ਮਲੇਰੀਆ ਦਾ ਟੈੱਸਟ ਅਤੇ ਇਲਾਜ ਮੁਫ਼ਤ ਉਪਲੱਬਧ ਹਨ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਹੈੱਲਥ ਵਰਕਰ ਜਸਕਰਨ ਸਿੰਘ, ਸ਼ਮਸ਼ੇਰ ਸਿੰਘ, ਹੁਸ਼ਿਆਰ ਸਿੰਘ, ਅਮ੍ਰਿਤਪਾਲ ਸਿੰਘ ਅਤੇ ਬ੍ਰੀਡਿੰਗ ਚੈੱਕਰ ਹਾਜ਼ਿਰ ਸਨ।

Author : Malout Live