ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ (ਰਜਿ.) ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਦੁਸ਼ਹਿਰੇ ਦੇ ਤਿਉਹਾਰ ਤੇ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਇੱਕ ਉਪਰਾਲੇ ਦੇ ਤੌਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ (ਰਜਿ.) ਪੰਜਾਬ ਦੇ ਚੀਫ਼ ਅਤੇ ਸਟੇਟ ਪ੍ਰਧਾਨ ਪ੍ਰਿੰਸ ਦੀ ਅਗਵਾਈ ਹੇਠ ਸਟੇਟ ਯੂਥ ਪ੍ਰਧਾਨ ਰਵਨੀਤ ਕੌਰ ਸਮੁੱਚੀ ਟੀਮ ਨਾਲ ਮਿਲ ਕੇ ਸੰਸਥਾ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਦੁਸ਼ਹਿਰੇ ਦੇ ਤਿਉਹਾਰ ਤੇ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਇੱਕ ਉਪਰਾਲੇ ਦੇ ਤੌਰ ਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੁਹਿੰਮ ਤਹਿਤ ਦੁਸ਼ਹਿਰਾ ਗਰਾਊਂਡ ਵਿੱਚ ਪ੍ਰਦਰਸ਼ਨੀ ਲਗਾ ਕੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਬੁੱਕਲੇਟ ਵੰਡੇ ਗਏ। ਪ੍ਰਿੰਸ ਬਾਂਸਲ ਵੱਲੋਂ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ਤੇ ਨਸ਼ਿਆਂ ਦੇ ਖਿਲਾਫ ਮੁਹਿੰਮ ਅਤੇ ਜਾਗਰੂਕਤਾ ਪ੍ਰੋਗਰਾਮ ਕੀਤੇ ਜਾਣਗੇ।
Author : Malout Live