ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ
ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਜ਼ਿਆਦਾ ਪੈਦਾਵਾਰ ਲਈ ਸੰਯਮ ਅਤੇ ਵਿਗਿਆਨਕ ਤਰੀਕਿਆਂ ਨਾਲ ਖੇਤੀ ਕਰਨ ਦੀ ਅਪੀਲ ਕੀਤੀ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਏ.ਪੀ (ਡਾਇ-ਅਮੋਨੀਅਮ ਫਾਸਫੇਟ) ਦੀ ਕਮੀ ਦੀ ਸਥਿਤੀ ਵਿੱਚ, ਕਿਸਾਨ ਹੇਠ ਦਿੱਤੀਆਂ ਵਿਕਲਪਕ ਖਾਦਾਂ ਦੀ ਵਰਤੋਂ ਕਰ ਸਕਦੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਜ਼ਿਆਦਾ ਪੈਦਾਵਾਰ ਲਈ ਸੰਯਮ ਅਤੇ ਵਿਗਿਆਨਕ ਤਰੀਕਿਆਂ ਨਾਲ ਖੇਤੀ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਏ.ਪੀ (ਡਾਇ-ਅਮੋਨੀਅਮ ਫਾਸਫੇਟ) ਦੀ ਕਮੀ ਦੀ ਸਥਿਤੀ ਵਿੱਚ, ਕਿਸਾਨ ਹੇਠ ਦਿੱਤੀਆਂ ਵਿਕਲਪਕ ਖਾਦਾਂ ਦੀ ਵਰਤੋਂ ਕਰ ਸਕਦੇ ਹਨ। ਡੀਏਪੀ ਦੀ ਥਾਂ ਕਿਸਾਨ ਐਨਪੀਕੇ 12:32:16 ਦੀ ਵਰਤੋਂ ਕਰ ਸਕਦੇ ਹਨ, ਜੋ ਪੌਦਿਆਂ ਨੂੰ ਨਾਈਟਰੋਜਨ, ਫਾਸਫੋਰਸ ਅਤੇ ਪੋਟੈਸ਼ੀਅਮ ਦੀ ਵਧੀਆ ਖੁਰਾਕ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਟ੍ਰਿਪਲ ਸੁਪਰ ਫਾਸਫੇਸਟ ਇਕ ਹੋਰ ਵਿਕਲਪ ਹੈ, ਜਿਸ ਵਿੱਚ ਫਾਸਫੋਰਸ ਦੇ ਨਾਲ ਗੰਧਕ ਵੀ ਹੁੰਦਾ ਹੈ, ਜੋ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਂਦਾ ਹੈ।
ਸਿੰਗਲ ਸੁਪਰ ਫਾਸਫੇਟ ਸਿੱਧੀ ਫਾਸਫੋਰਸ ਦੀ ਆਦਾਨ-ਪ੍ਰਦਾਨ ਕਰਨ ਲਈ ਬਹੁਤ ਹੀ ਲਾਭਦਾਇਕ ਹੈ। ਉਹਨਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਮਿੱਟੀ ਦੀ ਜਾਂਚ (ਸੋਆਇਲ ਟੈਸਟ) ਕਰਵਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮਿੱਟੀ ਦੀ ਜਾਂਚ ਕਰਵਾਉਣ ਨਾਲ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਮਿੱਟੀ ਵਿੱਚ ਕਿਹੜੇ ਤੱਤਾਂ ਦੀ ਘਾਟ ਹੈ ਅਤੇ ਕਿਹੜੀਆਂ ਖਾਦਾਂ ਦੀ ਲੋੜ ਹੈ। ਇਸ ਤੋਂ ਇਲਾਵਾ, ਖੇਤੀਬਾੜੀ ਦੀ ਉਪਜਸ਼ੀਲਤਾ ਕਿਵੇਂ ਵਧਾਈ ਜਾ ਸਕਦੀ ਹੈ, ਇਹ ਵੀ ਸਮਝਿਆ ਜਾ ਸਕਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਕਿਸਾਨ ਕਾਲ ਸੈਂਟਰ ਨਾਲ ਸੰਪਰਕ ਕਰਕੇ ਮਿੱਟੀ ਦੀ ਜਾਂਚ ਅਤੇ ਖਾਦਾਂ ਦੀ ਵਰਤੋਂ ਸੰਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Author : Malout Live