ਐਪਲ ਇੰਟਰਨੈਸ਼ਨਲ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਸੈਂਟਰ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ
ਐਪਲ ਇੰਟਰਨੈਸ਼ਨਲ ਸਕੂਲ ਮਲੋਟ ਦੇ ਹੋਣਹਾਰ ਲੜਕਿਆਂ ਅਤੇ ਲੜਕੀਆਂ ਨੇ ਲੰਬੀ ਵਿਖੇ ਕਰਵਾਈਆਂ ਗਈਆਂ ਸੈਂਟਰ ਪੱਧਰੀ ਖੇਡਾਂ ਦੌਰਾਨ ਅੰਡਰ-11 ਵਰਗ ਦੇ ਫੁੱਟਬਾਲ, ਬੈਡਮਿੰਟਨ ਅਤੇ ਸ਼ਤਰੰਜ ਮੁਕਾਬਲਿਆਂ ਵਿੱਚ ਪਹਿਲੀਆਂ ਅਤੇ ਦੂਜੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਮਲੋਟ ਦੇ ਹੋਣਹਾਰ ਲੜਕਿਆਂ ਅਤੇ ਲੜਕੀਆਂ ਨੇ ਲੰਬੀ ਵਿਖੇ ਕਰਵਾਈਆਂ ਗਈਆਂ ਸੈਂਟਰ ਪੱਧਰੀ ਖੇਡਾਂ ਦੌਰਾਨ ਅੰਡਰ-11 ਵਰਗ ਦੇ ਫੁੱਟਬਾਲ, ਬੈਡਮਿੰਟਨ ਅਤੇ ਸ਼ਤਰੰਜ ਮੁਕਾਬਲਿਆਂ ਵਿੱਚ ਪਹਿਲੀਆਂ ਅਤੇ ਦੂਜੀਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ, ਟੀਮ ਭਾਵਨਾ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਅਹਿਮ ਭੂਮਿਕਾ ਰਹੀ ਹੈ। ਨੰਨ੍ਹੇ ਖਿਡਾਰੀਆਂ ਨੇ ਆਪਣੀ ਕਾਬਲੀਅਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਬਤ ਕੀਤਾ ਕਿ ਮਿਹਨਤ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ।
ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਪ੍ਰਾਪਤੀਆਂ ਨਾਲ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਭਾਗ ਲੈਣ ਅਤੇ ਆਪਣੀਆਂ ਯੋਗਤਾਵਾਂ ਨੂੰ ਨਿਖਾਰਨ ਲਈ ਪ੍ਰੇਰਨਾ ਮਿਲੇਗੀ। ਇਸ ਮੌਕੇ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।
Author : Malout Live



