Apple International School ਦੇ ਖਿਡਾਰੀਆਂ ਨੇ 70ਵੀਂ ਪੰਜਾਬ ਸਕੂਲ ਜ਼ੋਨਲ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਮਾਰੀਆਂ ਮੱਲ੍ਹਾਂ
Apple International School ਮਲੋਟ ਦੇ ਅੰਡਰ-14 ਅਤੇ ਅੰਡਰ-17 ਵਰਗ ਦੇ ਖਿਡਾਰੀਆਂ ਨੇ ਬਾਦਲ ਸਟੇਡੀਅਮ ਵਿਖੇ ਕਰਵਾਏ ਗਏ 70ਵੀਂ ਪੰਜਾਬ ਸਕੂਲ ਜ਼ੋਨਲ ਪੱਧਰੀ ਐਥਲੈਟਿਕ ਇਵੈਂਟ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਮਲੋਟ : Apple International School ਮਲੋਟ ਦੇ ਅੰਡਰ-14 ਅਤੇ ਅੰਡਰ-17 ਵਰਗ ਦੇ ਖਿਡਾਰੀਆਂ ਨੇ ਬਾਦਲ ਸਟੇਡੀਅਮ ਵਿਖੇ ਕਰਵਾਏ ਗਏ 70ਵੀਂ ਪੰਜਾਬ ਸਕੂਲ ਜ਼ੋਨਲ ਪੱਧਰੀ ਐਥਲੈਟਿਕ ਇਵੈਂਟ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-14 ਵਰਗ ਵਿੱਚ ਰਾਜਵੀਰ ਕੌਰ (ਕਲਾਸ 7ਵੀਂ) ਨੇ 100 ਮੀਟਰ ਦੌੜ ਵਿੱਚ ਤੀਜਾ ਸਥਾਨ, ਜਦਕਿ ਸੀਰਤ ਸੰਧੂ (ਕਲਾਸ 6ਵੀਂ) ਨੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਅਨਮੋਲ ਸਿੰਘ (ਕਲਾਸ 10ਵੀਂ) ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸੋਨੇ ਦਾ ਤਮਗਾ ਜਿੱਤਿਆ।
ਗੁਰਨੂਰ ਸਿੰਘ ਸਵੈਗ (ਕਲਾਸ 10ਵੀਂ) ਨੇ ਜੈਵਲਿਨ ਥ੍ਰੋ ਵਿੱਚ ਦੂਜਾ ਸਥਾਨ, ਵਿਸ਼ਵਜੀਤ ਸਿੰਘ (ਕਲਾਸ 8ਵੀਂ) ਨੇ ਡਿਸਕਸ ਥ੍ਰੋ ਵਿੱਚ ਦੂਜਾ ਸਥਾਨ ਅਤੇ ਸ਼ੁਭਮ (ਕਲਾਸ 8ਵੀਂ) ਨੇ 100 ਮੀਟਰ ਦੌੜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਖਿਡਾਰੀਆਂ ਨੇ ਪੂਰੇ ਆਤਮ-ਵਿਸ਼ਵਾਸ, ਸਮਰਪਣ ਅਤੇ ਟੀਮ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਇਹ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ। ਇਸ ਸ਼ਾਨਦਾਰ ਸਫਲਤਾ ’ਤੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਕੋਚਾਂ ਅਤੇ ਅਧਿਆਪਕਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। Apple International School ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ।
Author : Malout Live



