ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮਦਿਨ ਨੂੰ ਰਾਸ਼ਟਰੀ ਸਿੱਖਿਆ ਦਿਵਸ ਵਜੋਂ ਮਨਾਇਆ

ਐਪਲ ਇੰਟਰਨੈਸ਼ਨਲ ਸਕੂਲ ਵਿੱਚ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮਦਿਨ, ਜੋ ਕਿ ਰਾਸ਼ਟਰੀ ਸਿੱਖਿਆ ਦਿਵਸ ਵਜੋਂ ਮਨਾਇਆ ਜਾਂਦਾ ਹੈ, ਦੇ ਮੌਕੇ 'ਤੇ ਇੱਕ ਜੀਵਨੀ ਫਿਲਮ ਦਿਖਾਈ ਗਈ।

ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਵਿੱਚ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮਦਿਨ, ਜੋ ਕਿ ਰਾਸ਼ਟਰੀ ਸਿੱਖਿਆ ਦਿਵਸ ਵਜੋਂ ਮਨਾਇਆ ਜਾਂਦਾ ਹੈ, ਦੇ ਮੌਕੇ 'ਤੇ ਇੱਕ ਜੀਵਨੀ ਫਿਲਮ ਦਿਖਾਈ ਗਈ। ਫਿਲਮ ਦਾ ਕੇਂਦਰ ਅਜ਼ਾਦ ਦੇ ਸਿੱਖਿਆ, ਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਯੋਗਦਾਨ 'ਤੇ ਸੀ।

ਇਸ ਵਿੱਚ ਉਨ੍ਹਾਂ ਦੀ ਭਾਰਤ ਦੀ ਆਜ਼ਾਦੀ ਸੰਘਰਸ਼ ਵਿੱਚ ਭੂਮਿਕਾ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਉਜਾਗਰ ਕੀਤਾ ਗਿਆ। ਇਸ ਦੌਰਾਨ ਕਲਾਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਆਪਣੇ ਇੰਚਾਰਜਾਂ ਦੇ ਨਾਲ ਇਹ ਫਿਲਮ ਦੇਖੀ। ਇਸ ਐਕਟੀਵਿਟੀ ਦਾ ਮਕਸਦ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਮੌਲਾਨਾ ਆਜ਼ਾਦ ਦੇ ਜੀਵਨ ਤੇ ਚਾਨਣਾ ਪਾਉਣਾ ਸੀ।

Author : Malout Live