ਐਪਲ ਇੰਟਰਨੈਸ਼ਨਲ ਸਕੂਲ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਜ਼ੋਨ ਲੈਵਲ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ 'ਚ ਦਾਖਲਾ

ਐਪਲ ਇੰਟਰਨੈਸ਼ਨਲ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਵਿੱਚ ਆਪਣੀ ਥਾਂ ਬਣਾਈ ਹੈ, ਜੋ ਕਿ ਕੱਲ੍ਹ ਖੇਡਿਆ ਜਾਵੇਗਾ। ਸਕੂਲ ਦੇ ਵਿਦਿਆਰਥੀਆਂ ਨੇ ਸਿਰਫ਼ ਸਕੂਲ ਹੀ ਨਹੀਂ, ਸਗੋਂ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ। ਸਾਰੇ ਅਧਿਆਪਕ, ਮਾਪੇ ਅਤੇ ਵਿਦਿਆਰਥੀ ਟੀਮ ਨੂੰ ਫਾਈਨਲ ਲਈ ਦਿਲੋਂ ਸ਼ੁੱਭਕਾਮਨਾਵਾਂ ਦੇ ਰਹੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਅੱਜ ਤੋਂ ਸ਼ੁਰੂ ਹੋਏ ਜ਼ੋਨ ਲੈਵਲ ਕ੍ਰਿਕਟ ਟੂਰਨਾਮੈਂਟ 'ਚ ਐਪਲ ਇੰਟਰਨੈਸ਼ਨਲ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਰਿਆਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਜੋਸ਼ ਅਤੇ ਟੀਮਵਰਕ ਨਾਲ ਕਾਬਿਲ-ਏ-ਤਾਰੀਫ਼ ਖੇਡ ਦਿਖਾਈ। ਸਕੂਲ ਦੀ ਕ੍ਰਿਕਟ ਟੀਮ ਨੇ ਹਰ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਫਾਈਨਲ ਵਿੱਚ ਆਪਣੀ ਥਾਂ ਬਣਾਈ ਹੈ, ਜੋ ਕਿ ਕੱਲ੍ਹ ਖੇਡਿਆ ਜਾਵੇਗਾ।

ਵਿਦਿਆਰਥੀਆਂ ਦੀ ਖੇਡ ਪ੍ਰਤੀ ਨਿਸ਼ਠਾ ਅਤੇ ਕੋਚ ਦੀ ਮਿਹਨਤ ਕਾਬਿਲ-ਏ-ਤਾਰੀਫ਼ ਹੈ। ਐਪਲ ਇੰਟਰਨੈਸ਼ਨਲ ਸਕੂਲ ਨਿਰੰਤਰ ਅਕੈਡਮਿਕ ਅਤੇ ਖੇਡਾਂ ਦੋਹਾਂ ਵਿੱਚ ਅੱਗੇ ਵੱਧ ਰਿਹਾ ਹੈ। ਸਕੂਲ ਦੇ ਵਿਦਿਆਰਥੀਆਂ ਨੇ ਸਿਰਫ਼ ਸਕੂਲ ਹੀ ਨਹੀਂ, ਸਗੋਂ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ। ਸਾਰੇ ਅਧਿਆਪਕ, ਮਾਪੇ ਅਤੇ ਵਿਦਿਆਰਥੀ ਟੀਮ ਨੂੰ ਫਾਈਨਲ ਲਈ ਦਿਲੋਂ ਸ਼ੁੱਭਕਾਮਨਾਵਾਂ ਦੇ ਰਹੇ ਹਨ।

Author : Malout Live