ਐਪਲ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਜਿੱਤਿਆ ਗੋਲਡ ਮੈਡਲ

ਐਪਲ ਇੰਟਰਨੈਸ਼ਨਲ ਸਕੂਲ ਮਲੋਟ ਦੀ ਹੋਣਹਾਰ ਵਿਦਿਆਰਥਣ ਰਾਜਵੀਰ ਕੌਰ, ਜਮਾਤ ਸੱਤਵੀਂ ਨੇ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 4×100 ਮੀਟਰ ਰਿਲੇਅ ਦੌੜ ਵਿੱਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਰਾਜਵੀਰ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਸਾਬਿਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਵਰਕ ਸਫ਼ਲਤਾ ਦੀਆਂ ਅਹਿਮ ਕੁੰਜੀਆਂ ਹਨ।

ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਮਲੋਟ ਦੀ ਹੋਣਹਾਰ ਵਿਦਿਆਰਥਣ ਰਾਜਵੀਰ ਕੌਰ, ਜਮਾਤ ਸੱਤਵੀਂ ਨੇ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 4×100 ਮੀਟਰ ਰਿਲੇਅ ਦੌੜ ਵਿੱਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਰਾਜਵੀਰ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਸਾਬਿਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਵਰਕ ਸਫ਼ਲਤਾ ਦੀਆਂ ਅਹਿਮ ਕੁੰਜੀਆਂ ਹਨ। ਇਸ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਣਾ ਰਾਜਵੀਰ ਕੌਰ ਅਤੇ ਉਸ ਦੀ ਟੀਮ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਸ ਦੀ ਇਹ ਪ੍ਰਾਪਤੀ ਨਾ ਸਿਰਫ਼ ਉਸ ਦੇ ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਨੂੰ ਦਰਸਾਉਂਦੀ ਹੈ,

ਸਗੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕਰੇਗੀ। ਇਸ ਮਾਣਮੱਤੇ ਮੌਕੇ ’ਤੇ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ, ਕੋਚਾਂ ਅਤੇ ਸਮੂਹ ਅਧਿਆਪਕਾਂ ਵੱਲੋਂ ਰਾਜਵੀਰ ਕੌਰ ਅਤੇ ਉਸ ਦੀ ਪੂਰੀ ਟੀਮ ਨੂੰ ਦਿਲੋਂ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਰਾਜਵੀਰ ਕੌਰ ਭਵਿੱਖ ਵਿੱਚ ਵੀ ਆਪਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਨਵੀਆਂ ਮੰਜ਼ਿਲਾਂ ਹਾਸਿਲ ਕਰੇਗੀ।

Author : Malout Live