ਐਪਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ CBSE 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਐਪਲ ਇੰਟਰਨੈਸ਼ਨਲ ਸਕੂਲ ਨੇ CBSE 10ਵੀਂ ਜਮਾਤ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ 93%, ਸਨੇਹਦੀਪ ਕੌਰ ਨੇ 93%, ਯਜਤ ਕ੍ਰਿਸ਼ਨ ਨੇ 92.40% ਅਤੇ ਰਿਤਿਕਾ ਰਾਣੀ ਨੇ 91.80% ਅੰਕ ਪ੍ਰਾਪਤ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਨੇ CBSE 10ਵੀਂ ਜਮਾਤ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ 93%, ਸਨੇਹਦੀਪ ਕੌਰ ਨੇ 93%, ਯਜਤ ਕ੍ਰਿਸ਼ਨ ਨੇ 92.40% ਅਤੇ ਰਿਤਿਕਾ ਰਾਣੀ ਨੇ 91.80% ਅੰਕ ਪ੍ਰਾਪਤ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਉਪਲੱਬਧੀ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਪਾਲ ਢਿੱਲੋਂ ਨੇ ਵਿਦਿਆਰਥੀਆਂ ਨੂੰ ਉੱਤਮ ਨਤੀਜਿਆਂ ਲਈ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਨਤੀਜਾ ਸਾਡੀ ਟੀਚਿੰਗ ਟੀਮ ਦੀ ਕਠਿਨ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ।
ਸਕੂਲ ਚੇਅਰਮੈਨ ਸ਼੍ਰੀ ਅਮਨ ਪਰਮਾਰ ਨੇ ਵੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਪਲ ਇੰਟਰਨੈਸ਼ਨਲ ਸਕੂਲ ਸਦਾ ਹੀ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਨਤੀਜਾ ਸਾਡੀ ਦ੍ਰਿੜ ਇੱਛਾ ਅਤੇ ਸਮਰਪਣ ਦਾ ਪ੍ਰਤੀਕ ਹੈ।
Author : Malout Live