ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-14 Boys Chess Team ਨੇ ਜਿੱਤਿਆ ਸਿਲਵਰ ਮੈਡਲ

ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-14 Boys Chess Team ਨੇ Zone-2 Level Chess Tournament ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੂਰੇ ਟੂਰਨਾਮੈਂਟ ਦੌਰਾਨ ਟੀਮ ਦੇ ਖਿਡਾਰੀਆਂ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ।

ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-14 Boys Chess Team ਨੇ Zone-2 Level Chess Tournament ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੂਰੇ ਟੂਰਨਾਮੈਂਟ ਦੌਰਾਨ ਟੀਮ ਦੇ ਖਿਡਾਰੀਆਂ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ। ਹਰ ਖਿਡਾਰੀ ਨੇ ਪੂਰੇ ਜਜ਼ਬੇ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਖੇਡਦਿਆਂ ਟੀਮ ਨੂੰ ਇਹ ਮਾਣਮੱਤੀ ਉਪਲੱਬਧੀ ਦਵਾਈ। ਸਕੂਲ ਦੇ ਮੈਨੇਜਮੈਂਟ, ਪ੍ਰਿੰਸੀਪਲ, ਕੋਚਾਂ ਅਤੇ ਟੀਚਿੰਗ ਸਟਾਫ ਵੱਲੋਂ ਪੂਰੀ ਟੀਮ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸਰਾਹਨਾ ਕੀਤੀ ਗਈ।

ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸ਼ਤਰੰਜ ਵਿਦਿਆਰਥੀਆਂ ਵਿੱਚ ਇਕਾਗਰਤਾ, ਤਰਕਸ਼ੀਲ ਸੋਚ, ਸਮੱਸਿਆ ਹੱਲ ਕਰਨ ਦੀ ਸਮਰੱਥਾ ਅਤੇ ਸਹੀ ਫੈਸਲਾ ਲੈਣ ਵਰਗੇ ਗੁਣਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਐਪਲ ਇੰਟਰਨੈਸ਼ਨਲ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਵੱਖ-ਵੱਖ ਪੱਧਰਾਂ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਵੀਆਂ ਉਚਾਈਆਂ ਹਾਸਿਲ ਕਰਨ ਦੇ ਮੌਕੇ ਮਿਲ ਸਕਣ।

Author : Malout Live